06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸੰਗਰੂਰ ਦੀ ਇਨਸਾਫ ਰੈਲੀ ਨੇ ਕਾਂਗਰਸੀ ਵਰਕਰਾਂ ’ਚ ਉਤਸ਼ਾਹ ਭਰਿਆ - ਹਰਪ੍ਰਤਾਪ ਅਜਨਾਲਾ

ਰਾਜਾਸਾਂਸੀ, 5 ਨਵੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਦੇ ਸੰਗਰੂਰ ਵਿਖੇ ਬੀਤੇ ਦਿਨ ਹੋਈ ਇਨਸਾਫ਼ ਰੈਲੀ ਨੇ ਜਿੱਥੇ ਸਮੁੱਚੇ ਪੰਜਾਬ ਭਰ ਦੇ ਸਮੂਹ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਕੀਤੇ ਹਨ ਅਤੇ ਉਤਸ਼ਾਹ ਭਰਿਆ ਹੈ ਉੱਥੇ ਅਜਨਾਲਾ ਹਲਕੇ ਦੇ ਕਾਂਗਰਸੀ ਵਰਕਰ ਵੀ ਰੈਲੀ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਬਾਗੋਬਾਗ ਸਨ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸੂਬੇ ਅੰਦਰ 2027 ਵਿਚ ਕਾਂਗਰਸ ਦੀ ਬਣਨ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 06-11-2026
ਰਾਜਾਸਾਂਸੀ, 5 ਨਵੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਦੇ ਸੰਗਰੂਰ ਵਿਖੇ ਬੀਤੇ ਦਿਨ ਹੋਈ ਇਨਸਾਫ਼ ਰੈਲੀ ਨੇ ਜਿੱਥੇ ਸਮੁੱਚੇ ਪੰਜਾਬ ਭਰ ਦੇ ਸਮੂਹ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਕੀਤੇ ਹਨ ਅਤੇ ਉਤਸ਼ਾਹ ਭਰਿਆ ਹੈ ਉੱਥੇ ਅਜਨਾਲਾ ਹਲਕੇ ਦੇ ਕਾਂਗਰਸੀ ਵਰਕਰ ਵੀ ਰੈਲੀ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਬਾਗੋਬਾਗ ਸਨ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸੂਬੇ ਅੰਦਰ 2027 ਵਿਚ ਕਾਂਗਰਸ ਦੀ ਬਣਨ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ। ਅਜਨਾਲਾ ਨੇ ਕਿਹਾ ਕਿ ਪੰਜਾਬ ’ਚ ਨਸ਼ੇ ਦੀ ਸਮੱਸਿਆ ਅਤੇ ਵਧਦੇ ਅਪਰਾਧਾਂ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਵਲੋਂ ਸੂਬੇ ਦੀ ਮੌਜੂਦਾ ਸਥਿਤੀ ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਵਿਧਾਨ ਸਭਾ ਹਲਕਾ ਅਜਨਾਲਾ ਦੀ ਗੱਲ ਕਰਦਿਆਂ ਕਿਹਾ ਕਿ ਇਸ ਵਾਰ ਅਜਨਾਲਾ ਹਲਕੇ ਦੀ ਸੀਟ ਭਾਰੀ ਬਹੁਮਤ ਨਾਲ ਜਿਤਾ ਕੇ ਕਾਂਗਰਸ ਹਾਈ ਕਮਾਂਡ ਦੀ ਝੋਲੀ ਵਿਚ ਪਾਈ ਜਾਵੇਗੀ ਅਤੇ ਹਲਕੇ ਵਿਚ ਘੁਸਪੈਠ ਕਰਨ ਵਾਲਿਆਂ ਦੇ ਨਾਲ ਨਾਲ ਵਿਰੋਧੀਆਂ ਦੇ ਵੀ ਭਰਮ ਭੁਲੇਖੇ ਦੂਰ ਕੀਤੇ ਜਾਣਗੇ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਯੋਜਨਾ ਤਹਿਤ ਠੇਕੇਦਾਰ ਨੇ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ ਅਗਲੀ ਖ਼ਬਰ ਐੱਨ. ਡੀ. ਕੇਅਰ ਨਿਰੋਗਮ ਦੇ ਐੱਮ.ਡੀ. ਡਾ: ਨਵਦੀਪ ਸ਼ਰਮਾ ਵਲੋਂ ਦਿੱਲੀ ਦੇ ਉਪ ਰਾਜਪਾਲ ਸੰਧੂ ਦਾ ਕੀਤਾ ਵਿਸੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।