ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 7 ਖ਼ਿਲਾਫ਼ ਮਾਮਲਾ ਦਰਜ
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਪਾਬੰਦੀ ਦੇ ਬਾਵਯੂਦ ਵੀ ਕੁਝ ਵਿਅਕਤੀਆਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਤਹਿਤ ਤਰਨ ਤਾਰਨ ਪੁਲਿਸ ਨੇ 7 ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ਉਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)— ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਪਾਬੰਦੀ ਦੇ ਬਾਵਯੂਦ ਵੀ ਕੁਝ ਵਿਅਕਤੀਆਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਤਹਿਤ ਤਰਨ ਤਾਰਨ ਪੁਲਿਸ ਨੇ 7 ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ਉਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਸੂਚਨਾ ਦੇ ਅਧਾਰ ’ਤੇ ਪਿੰਡ ਡਲੀਰੀ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਅਰਵਿੰਦ ਕੰਬੋਜ ਨੇ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦਿਆਂ ਭੈਣੀ ਮੱਸਾ ਸਿੰਘ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪਿੰਡ ਕੰਬੋਅ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਦੇ ਏ.ਐੱਸ.ਆਈ.ਹੀਰਾ ਸਿੰਘ ਨੇ ਕੋਟ ਜਸਪਤ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਜੀਵ ਕੁਮਾਰ ਨੇ ਪਿੰਡ ਹੰਸਾਂਵਾਲਾ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਵਿਖੇ ਕਲੱਸਟਰ ਅਫਸਰ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ ਤੇ ਗੁਰਦਿੱਤ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਕੰਬੋਅ ਢਾਏ ਵਾਲਾ ਖਿਲਾਫ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪਿੰਡ ਘਰਿਆਲੀ ਰਾੜੀਆ ਵਾਲੀ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਸੁਖਵੰਤ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਘਰਿਆਲੀ ਰਾੜੀਆ ਵਾਲੀਆ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਤਹਿਤ ਮਾਮਲੇ ਦਰਜ ਕੀਤੇ ਗਏ ਹਨ।