10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਲਾ ਸੁਮਨ ਰੰਗਮੰਚ ਵਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 9 ਨਵੰਬਰ (ਇਕਬਾਲ ਸਿੰਘ ਸੋਢੀ)–ਕਲਾ ਸੁਮਨ ਰੰਗਮੰਚ ਦੇ ਫਾਊਂਡਰ ਅਤੇ ਡਾਇਰੈਕਟਰ, ਸੇਵਾ ਮੁਕਤ ਅਧਿਆਪਕ ਰਮੇਸ਼ ਸਿੰਘ ਚੰਦੇਲ ਨੇ ਤਰਨ ਤਾਰਨ ਵਿਖੇ ਕਰਵਾਏ ਗਏ ਇਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਵੱਖ ਵੱਖ ਮੁਕਾਬਲਿਆਂ ਵਿਚੋਂ ਜੇਤੂ ਰਹਿਣ ਵਾਲੇ ਬੱਚਿਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਲਾ ਸੁਮਨ ਰੰਗਮੰਚ ਦਾ ਜਨਮ ਸੰਨ੍ਹ 1970 ਵਿਚ ਸਰਕਾਰੀ ਹਾਇਰ ਸੈਕੰਡਰੀ ਸਕੂਲ ਵਿਖੇ ਹੋਇਆ ਸੀ।

ਅਜੀਤ ਡੈਸਕ 10-11-2026
ਤਰਨ ਤਾਰਨ, 9 ਨਵੰਬਰ (ਇਕਬਾਲ ਸਿੰਘ ਸੋਢੀ)–ਕਲਾ ਸੁਮਨ ਰੰਗਮੰਚ ਦੇ ਫਾਊਂਡਰ ਅਤੇ ਡਾਇਰੈਕਟਰ, ਸੇਵਾ ਮੁਕਤ ਅਧਿਆਪਕ ਰਮੇਸ਼ ਸਿੰਘ ਚੰਦੇਲ ਨੇ ਤਰਨ ਤਾਰਨ ਵਿਖੇ ਕਰਵਾਏ ਗਏ ਇਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਵੱਖ ਵੱਖ ਮੁਕਾਬਲਿਆਂ ਵਿਚੋਂ ਜੇਤੂ ਰਹਿਣ ਵਾਲੇ ਬੱਚਿਆ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਲਾ ਸੁਮਨ ਰੰਗਮੰਚ ਦਾ ਜਨਮ ਸੰਨ੍ਹ 1970 ਵਿਚ ਸਰਕਾਰੀ ਹਾਇਰ ਸੈਕੰਡਰੀ ਸਕੂਲ ਵਿਖੇ ਹੋਇਆ ਸੀ। ਉਦੋਂ ਤੋਂ ਇਹ ਕਲਾਕਾਰ ਵਿਦਿਆਰਥੀਆਂ ਨੂੰ ਸਿੱਖਿਆ, ਕਲਾ ਤੇ ਸੰਸਕ੍ਰਿਤੀ ਵਿਚ ਮੁਹਾਰਤ ਹਾਸਲ ਕਰਨ ਲਈ ਆਪਣੀ ਨਿਸ਼ਕਾਮ ਭਾਵਨਾ ਨਾਲ ਪੰਜਾਬ ਸਣੇ ਗੁਆਂਢੀ ਪ੍ਰਦੇਸ਼ਾਂ ਨੂੰ ਖੁਸ਼ੀ ਨਾਲ ਯੋਗਦਾਨ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025-26 ਵਿਚ ਰਾਸ਼ਟ੍ਰੀਯ ਗੀਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਦਿਆਂ ਇਸ ਸੰਸਥਾ ਨੇ ਵਧੇਰੇ ਵਿੱਦਿਅਕ, ਕਲਚਰਲ ਅਤੇ ਰਾਸ਼ਟ੍ਰੀਯ ਪ੍ਰੋਗਰਾਮ ਕਰਵਾ ਕੇ ਵਿਦਿਆਰਥੀਆਂ, ਕਲਾਕਾਰਾਂ, ਅਧਿਆਪਕਾਂ ਅਤੇ ਆਲੇ ਅਫਸਰਾਂ ਨੂੰ ਸਨਮਾਨਿਤ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੀਮਤੀ ਸੰਧੂੂ ਅਤੇ ਚੰਦੇਲ ਨੇ ਮੈਡਲਸ, ਸਟੇਸ਼ਨਰੀ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਬਰਿੰਦਰ ਸਿੰਘ, ਤਲਜੀਤ ਕੌਰ, ਕੰਵਲਜੀਤ ਕੌਰ, ਸੰਦੀਪ ਕੌਰ, ਨਵਜੋਤ ਕੌਰ, ਗੁਰਪਾਲ ਕੌਰ, ਗੁਰਜੀਤ ਕੌਰ, ਪ੍ਰਭਜੋਤ ਕੌਰ, ਰਾਜ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਗਲੀ ਖ਼ਬਰ ਸ੍ਰੀ ਸਵਾਮੀ ਪ੍ਰਕਾਸ਼ਾਨੰਦ ਆਸ਼ਰਮ ਠਾਕੁਰ ਦੁਆਰਾ ਮੰਦਰ ਵਿਖੇ ਦੀਵਾਲੀ ਦਾ ਮੇਲਾ ਧੂਮਧਾਮ ਨਾਲ ਮਨਾਇਆ - ਸਵਾਮੀ ਆਸ਼ੂ ਗਿਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।