10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੀਨੀਅਰ ਮਹਿਲਾ ਅਕਾਲੀ ਆਗੂ ਡਾ . ਜਸਵਿੰਦਰ ਕੌਰ ਸੋਹਲ ਨੂੰ ਸਦਮਾ - ਪਿਤਾ ਦਾ ਦਿਹਾਂਤ

ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਜਨਰਲ ਸਕੱਤਰ ਅਤੇ ਮੈਂਬਰ ਵਰਕਿੰਗ ਕਮੇਟੀ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਪਰਸਨ ਡਾ: ਜਸਵਿੰਦਰ ਕੌਰ ਸੋਹਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸੇਵਾ- ਮੁਕਤ ਕਰਨਲ ਸ: ਮਹਿੰਦਰ ਸਿੰਘ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਹ ਕਰੀਬ 87 ਵਰ੍ਹਿਆਂ ਦੇ ਸਨ ਤੇ ਕੁੱਝ ਸਮੇਂ ਤੋਂ ਬਿਮਾਰ ਸਨ।

ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਜਨਰਲ ਸਕੱਤਰ ਅਤੇ ਮੈਂਬਰ ਵਰਕਿੰਗ ਕਮੇਟੀ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਪਰਸਨ ਡਾ: ਜਸਵਿੰਦਰ ਕੌਰ ਸੋਹਲ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸੇਵਾ- ਮੁਕਤ ਕਰਨਲ ਸ: ਮਹਿੰਦਰ ਸਿੰਘ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਹ ਕਰੀਬ 87 ਵਰ੍ਹਿਆਂ ਦੇ ਸਨ ਤੇ ਕੁੱਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਸਥਾਨਕ ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ ਤੇ ਚਿਤਾ ਨੂੰ ਅਗਨੀ ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਨੇ ਦਿੱਤੀ। ਇਸ ਮੌਕੇ ਸਵ: ਨੂੰ ਅੰਤਿਮ ਵਿਦਾਇਗੀ ਦੇਣ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਗਲੋਬਲ ਪੰਜਾਬ ਐਸੋਸੀਏਸ਼ਨ ਤੋਂ ਡਾ: ਜਸਵਿੰਦਰ ਸਿੰਘ ਢਿੱਲੋਂ, ਅਕਾਲੀ ਆਗੂ ਨਰਿੰਦਰ ਬਹਿਲ, ਭਾਜਪਾ ਦੇ ਟਰੇਡ ਵਿੰਗ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਮਰਵਾਹਾ, ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਕੁਲਦੀਪ ਸਿੰਘ ਕਾਹਲੋਂ, ਰਾਜਨ ਕਪੂਰ, ਜਤਿੰਦਰਪਾਲ ਸਿੰਘ ਬੌਬੀ ਬਾਦਸ਼ਾਹ, ਡਾ: ਧਰਮਵੀਰ ਸਿੰਘ, ਜਸਪਾਲ ਸਿੰਘ ਸ਼ੰਟੂ, ਸੁਖਜਿੰਦਰ ਸਿੰਘ ਸਮੇਤ ਵੱਖ ਵੱਖ ਧਾਰਮਿਕ, ਸਿਆਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਵੱਡੀ ਗਿਣਤੀ ਵਿਚ ਆਗੂ ਅਤੇ ਰਿਸ਼ਤੇਦਾਰ ਸਨੇਹੀ ਹਾਜਰ ਸਨ। ਡਾ: ਜਸਵਿੰਦਰ ਕੌਰ ਸੋਹਲ ਨੇ ਦੱਸਿਆ ਕਿ ਸਵ: ਸੇਵਾ ਮੁਕਤ ਕਰਨਲ ਸ: ਮਹਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 14 ਨਵੰਬਰ ਨੂੰ ਦੁਪਹਿਰ 1 ਤੋਂ 2 ਵਜੇ ਦੌਰਾਨ ਗੁ: ਸਾਹਿਬ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਹੋਵੇਗਾ। ਇਸੇ ਦੌਰਾਨ ਉੱਘੀ ਫ਼ਿਲਮ, ਟੀਵੀ ਤੇ ਰੰਗਮੰਚ ਅਦਾਕਾਰਾ ਸ੍ਰੀਮਤੀ ਜਤਿੰਦਰ ਕੌਰ ਨੇ ਡਾ: ਸੋਹਲ ਦੇ ਪਿਤਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਪਿਛਲੀ ਖ਼ਬਰ ਦੀਵਾਲੀ ਨੂੰ ਪਟਾਕਿਆਂ ਦੇ ਤਿਉਹਾਰ ’ਚ ਬਦਲ ਦਿੱਤਾ ਗਿ­­ਆ –ਪ੍ਰੋ: ਚਾਵਲਾ ਅਗਲੀ ਖ਼ਬਰ ਤਿਉਹਾਰੀ ਸੀਜ਼ਨ ਨੂੰ ਲੈ ਕੇ ਰੇਲਵੇ ਸਟੇਸ਼ਨ ’ ਤੇ ਯਾਤਰੀਆਂ ਦੀ ਭਾਰੀ ਭੀੜ ਲੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।