ਸੁੱਖ ਔਜਲਾ ਵਲੋਂ ਨਗਰ ਪੰਚਾਇਤ ਅਜਨਾਲਾ ਦੇ ਸਫ਼ਾਈ ਸੇਵਕਾਂ ਨਾਲ ਮਨਾਈ ਦੀਵਾਲੀ , ਮਠਿਆਈ ਅਤੇ ਕੰਬਲ ਕੀਤੇ ਭੇਟ
ਅਜਨਾਲਾ, 9 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੇ ਮੱਦੇਨਜ਼ਰ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਅੱਜ ਨਗਰ ਪੰਚਾਇਤ ਅਜਨਾਲਾ ਦੇ ਸਮੂਹ ਸਫ਼ਾਈ ਸੇਵਕਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਸਫ਼ਾਈ ਸੇਵਕਾਂ ਨੂੰ ਮਠਿਆਈ ਦੇ ਡੱਬੇ ਅਤੇ ਕੰਬਲ ਭੇਂਟ ਕਰਕੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਅਜੀਤ ਡੈਸਕ
10-11-2026