11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਹਵਾਲਾਤੀ ਪਾਸੋਂ ਹੈਰੋਇਨ ਅਤੇ ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 10 ਨਵੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਹੈਰੋਇਨ ਅਤੇ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 9 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਲਾਕਰ ਨੰਬਰ 13 ਦੀ ਬੈਰਕ ਨੰਬਰ 6 ਵਿਚ ਬੰਦ ਹਵਾਲਾਤੀ ਨਿਰਮਲ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਦਬੁਰਜੀ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਹੈਰੋਇਨ ਅਤੇ ਇਕ ਕੀਪੈਡ ਫੋਨ ਬਰਾਮਦ ਹੋਇਆ ਹੈ।

ਅਜੀਤ ਡੈਸਕ 11-11-2026
ਤਰਨ ਤਾਰਨ, 10 ਨਵੰਬਰ (ਪਰਮਜੀਤ ਜੋਸ਼ੀ)—ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਹੈਰੋਇਨ ਅਤੇ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 9 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਲਾਕਰ ਨੰਬਰ 13 ਦੀ ਬੈਰਕ ਨੰਬਰ 6 ਵਿਚ ਬੰਦ ਹਵਾਲਾਤੀ ਨਿਰਮਲ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਦਬੁਰਜੀ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਹੈਰੋਇਨ ਅਤੇ ਇਕ ਕੀਪੈਡ ਫੋਨ ਬਰਾਮਦ ਹੋਇਆ ਹੈ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਇਸ ਪਾਸ ਮੋਬਾਈਲ ਫੋਨ ਅਤੇ ਹੈਰੋਇਨ ਕਿਸ ਤਰ੍ਹਾਂ ਪਹੁੰਚੀ।
ਪਿਛਲੀ ਖ਼ਬਰ ਪੰਜਾਬ ਦੀ ਜਵਾਨੀ ਬਚਾਉਣ ਲਈ ਮਾਵਾਂ-ਧੀਆਂ ਦੀ ਲਲਕਾਰ ਬਣੇਗੀ ਨਸ਼ਿਆਂ ਖ਼ਿਲਾਫ਼ ਆਵਾਜ਼ - ਰਮਨਦੀਪ ਕੌਰ ਸ਼ੇਰੋਂ ਅਗਲੀ ਖ਼ਬਰ 13 ਨੂੰ ਹੋ ਰਹੀ ‘ਮਾਵਾਂ ਧੀਆਂ ਦੀ ਲਲਕਾਰ’ ਰੈਲੀ ਲੋਕਾਂ ਨੂੰ ਨਸ਼ਿਆਂ ਖਿਲਾਫ਼ ਕਰੇਗੀ ਲਾਮਬੰਦ - ਜਥੇ. ਮੇਘ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।