ਤਰਨ ਤਾਰਨ, 10 ਨਵੰਬਰ (ਪਰਮਜੀਤ ਜੋਸ਼ੀ) ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਸੂਬੇ ਭਰ ਦੇ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਮੁਕੰਮਲ ਤੌਰ ’ਤੇ ਕੰਮ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਤਹਿਤ ਕੱਲ੍ਹ 11 ਨਵੰਬਰ ਨੂੰ ਚੰਡੀਗੜ੍ਹ ਵਿਖੇ ਸਥਿਤ ਐਨ.ਐਚ.ਐਮ. ਦੇ ਮੁੱਖ ਦਫ਼ਤਰ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਐਨ.ਐਚ.ਐਮ. ਮੁਲਾਜ਼ਮ ਸ਼ਮੂਲੀਅਤ ਕਰਨਗੇ। ਇਸ ਸੰਬੰਧੀ ਯੂਨੀਅਨ ਦੇ ਆਗੂ ਮਨਦੀਪ ਸਿੰਘ ਨੇ ਦੱਸਿਆ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਕਰਦੇ ਆ ਰਹੇ ਹਨ। ਮੁਲਾਜ਼ਮਾਂ ਵਲੋਂ ਸਮੇਂ—ਸਮੇਂ ’ਤੇ ਲਗਪਗ 54 ਮੀਟਿੰਗਾਂ, ਰੋਸ ਪ੍ਰਦਰਸ਼ਨਾਂ, ਧਰਨਿਆਂ ਅਤੇ ਮੰਗ ਪੱਤਰਾਂ ਰਾਹੀਂ ਆਪਣੀਆਂ ਸਮੱਸਿਆਵਾਂ ਸਰਕਾਰ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ । ਆਗੂਆਂ ਨੇ ਦੱਸਿਆ ਕਿ ਇਹ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਉਨ੍ਹਾਂ ਦੇ ਮੰਤਰੀ ਧਰਨਿਆਂ ਵਿਚ ਦਰੀਆਂ ’ਤੇ ਬੈਠ ਕੇ ਉਨ੍ਹਾਂ ਨੂੰ ਪੱਕੇ ਕਰਨ ਦੇ ਵਾਅਦੇ ਕਰਦੇ ਸਨ, ਪਰ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਇਕ ਰੁਪਏ ਦਾ ਵੀ ਵਾਧਾ ਨਹੀਂ ਦਿੱਤਾ ਗਿਆ। ਇਸ ਮੌਕੇ ਯੂਨੀਅਨ ਆਗੂ ਜੈਸਮੀਨ ਕੌਰ, ਯੂਨੀਅਨ ਆਗੂ ਅਮਰਜੀਤ ਕੌਰ, ਤਰਸੇਮ ਸਿੰਘ, ਸੰਦੀਪ ਸਿੰਘ ਬੀ.ਐਸ.ਏ., ਸੰਦੀਪ ਸਿੰਘ ਆਈ.ਏ., ਰਮਨਦੀਪ ਕੌਰ ਸੀ.ਐਚ.ਓ. ਕੈਰੋਂ, ਜੁਗਰਾਜ ਸਿੰਘ, ਵਿੱਦਿਆ ਦੇਵੀ, ਅਮਰਜੀਤ ਕੌਰ ਸੀ.ਐਚ.ਓ. ਖੇਮਕਰਨ, ਵਿਸ਼ਾਲ ਕੁਮਾਰ, ਪਰਮਿੰਦਰ ਸਿੰਘ, ਕੁਲਵੰਤ ਕੌਰ, ਸੁਪ੍ਰੀਤ ਕੌਰ, ਨਵਜੋਤ ਕੌਰ ਸਰਹਾਲੀ, ਰਵਿੰਦਰ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ ਸੀ.ਐਚ.ਓ. ਝਬਾਲ, ਮਨਜਿੰਦਰ ਸਿੰਘ, ਪ੍ਰਵੀਨ ਕੌਰ, ਪ੍ਰਭਜੀਤ ਕੌਰ ਸੁਰਸਿੰਘ, ਜਗਦੀਪ ਕੌਰ, ਗੁਰਪ੍ਰੀਤ ਕੌਰ, ਡਾ. ਅਮਨ, ਯੋਗੇਸ਼ ਗਿੱਲ, ਡਾ. ਸ਼ਰਨ ਕਸੇਲ, ਡਾ. ਚੰਦਨ ਸ਼ਰਮਾ ਘਰਿਆਲਾ, ਡਾ. ਗੁਰਸ਼ਰਨ ਸਿੰਘ, ਤਰੁਣ, ਸੰਦੀਪ ਸਿੰਘ ਸੀ.ਓ., ਕੰਵਲਜੀਤ ਕੌਰ ਡੀ.ਐਸ.ਏ., ਆਰੂਸ਼ ਭੱਲਾ, ਕੋਮਲਜੀਤ ਕੌਰ, ਸੁਮਨ ਸਿੱਧੂ, ਰਜਿੰਦਰ ਸਿੰਘ, ਪ੍ਰਗਟ ਸਿੰਘ, ਕਮਲਜੀਤ ਕੌਰ, ਮਨਿੰਦਰ ਕੌਰ ਆਦਿ ਐਨ.ਐਚ.ਐਮ ਕਰਮਚਾਰੀ ਹਾਜ਼ਰ ਸਨ।