ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕਾਂ ਨੇ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ
ਪੱਟੀ, 10 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸਵੇਰੇ ਸਕੂਲ ਦੀ ਸਭਾ ਵਿਚ ਬਹੁਤ ਹੀ ਵਧੀਆ ਢੰਗ ਨਾਲ ਸ੍ਰੀ ਰਾਮ ਜੀ, ਲਕਸ਼ਮਣ ਜੀ ਅਤੇ ਸੀਤਾ ਜੀ ਦਾ ਰੂਪ ਧਾਰਨ ਕੀਤਾ ਅਤੇ ਰੰਗਾ ਰੰਗ ਪ੍ਰੋਗਰਾਮਾਂ ਵਿਚ ਸਭ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਪ੍ਰਾਰਥਨਾ ਸਭਾ ਤੋਂ ਬਾਅਦ ਵਿਦਿਆਰਥੀਆਂ ਨੂੰ ਸਾਰੀਆਂ ਆਪਣੀਆਂ ਆਪਣੀਆਂ ਕਲਾਸਾਂ ਸਜਾਉਣ ਦਾ ਵੀ ਮੌਕਾ ਦਿੱਤਾ ਗਿਆ।
ਪੱਟੀ, 10 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸਵੇਰੇ ਸਕੂਲ ਦੀ ਸਭਾ ਵਿਚ ਬਹੁਤ ਹੀ ਵਧੀਆ ਢੰਗ ਨਾਲ ਸ੍ਰੀ ਰਾਮ ਜੀ, ਲਕਸ਼ਮਣ ਜੀ ਅਤੇ ਸੀਤਾ ਜੀ ਦਾ ਰੂਪ ਧਾਰਨ ਕੀਤਾ ਅਤੇ ਰੰਗਾ ਰੰਗ ਪ੍ਰੋਗਰਾਮਾਂ ਵਿਚ ਸਭ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਪ੍ਰਾਰਥਨਾ ਸਭਾ ਤੋਂ ਬਾਅਦ ਵਿਦਿਆਰਥੀਆਂ ਨੂੰ ਸਾਰੀਆਂ ਆਪਣੀਆਂ ਆਪਣੀਆਂ ਕਲਾਸਾਂ ਸਜਾਉਣ ਦਾ ਵੀ ਮੌਕਾ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਕਮ ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ ਅਤੇ ਡਾਇਰੈਕਟਰ ਸੁੱਭੀ ਭਾਰਦਵਾਜ ਨੇ ਸਾਰੀਆਂ ਹੀ ਕਲਾਸਾਂ ਦਾ ਦੌਰਾ ਕੀਤਾ ਅਤੇ ਬੱਚਿਆਂ ਨਾਲ ਬਹੁਤ ਵਧੀਆ ਢੰਗ ਨਾਲ ਦੀਵਾਲੀ ਮਨਾਈ। ਇਸ ਮਗਰੋਂ ਸਮੂਹ ਅਧਿਆਪਕਾਂ ਵਲੋਂ ਦੀਵਾਲੀ ਦਾ ਪਵਿੱਤਰ ਤਿਓਹਾਰ ਸਮਾਜ ਸੇਵਾ ਦੀ ਭਾਵਨਾ ਨਾਲ ਪੱਟੀ ਸਥਿਤ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਬਿਰਧ ਆਸ਼ਰਮ ਵਿਖੇ ਪਹੁੰਚ ਕੇ ਬਜ਼ੁਰਗਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਮ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸ਼ੁਭੀ ਭਾਰਦਵਾਜ ਅਤੇ ਕ੍ਰਿਸ਼ਨਾ ਮੈਡਮ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਮੂਹ ਅਧਿਆਪਕਾਂ ਨੇ ਬਜ਼ੁਰਗਾਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਨੂੰ ਆਪਣੇਪਨ ਅਤੇ ਸਤਿਕਾਰ ਦਾ ਅਹਿਸਾਸ ਕਰਵਾਇਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਦੀਵਾਲੀ ਦੀਆਂ ਖੁਸ਼ੀਆਂ ਉਨ੍ਹਾਂ ਲੋਕਾਂ ਨਾਲ ਸਾਂਝੀਆਂ ਕਰਨਾ ਸੀ, ਜਿਨ੍ਹਾਂ ਨੂੰ ਪਰਿਵਾਰਕ ਸਾਥ ਅਤੇ ਪਿਆਰ ਦੀ ਵਿਸ਼ੇਸ਼ ਲੋੜ ਹੁੰਦੀ ਹੈ। ਸਕੂਲ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ ਨੇ ਕਿਹਾ ਕਿ ਤਿਓਹਾਰਾਂ ਦੀ ਅਸਲ ਖੁਸ਼ੀ ਦੂਜਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਹੈ।