10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬੀ.ਐੱਡ. ਕਾਲਜ, ਖਡੂਰ ਸਾਹਿਬ ਵਿਖੇ ਯੁਵਾ ਇਨੋਵੇਸ਼ਨ ਕਾਰਨੀਵਲ - 2026’ ਸ਼ਾਨੋ-ਸ਼ੋਕਤ ਨਾਲ ਸੰਪੰਨ

ਖਡੂਰ ਸਾਹਿਬ, 10 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਬਾਬਾ ਸੇਵਾ ਸਿੰਘ ਜੀ ਦੀ ਅਗਵਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਐਜੂ ਟਰੱਸਟ ਆਫ ਇੰਡੀਆ ਦੇ ਸਹਿਯੋਗ ਨਾਲ ‘ਯੁਵਾ ਇਨੋਵੇਸ਼ਨ ਕਾਰਨੀਵਲ - 2026’ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੇ ਹੁਨਰਾਂ ਅਤੇ ਕੌਸ਼ਲਾਂ ਨੂੰ ਉਤਸ਼ਾਹਿਤ ਕਰਨ ਲਈ ਸੰਸਥਾ ਦੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਕਈ ਸਟਾਲ ਲਗਾਏ ਗਏ, ਜਿਨ੍ਹਾਂ ਵਿਚ ‘ਮਹਿਕਾਂ ਦਾ ਮੇਲਾ’, ‘ਰੂਹ ਪੰਜਾਬ ਦੀ’, ‘ਕਲਾ, ਹੁਨਰ ਅਤੇ ਸਿਰਜਣਾਤਮਕਤਾ ਦਾ ਸੁੰਦਰ ਪ੍ਰਦਰਸ਼ਨ’, ‘ਸਿਰਜਣਾ ਦੀ ਅਨੋਖੀ ਕਿਆਰੀ’, ‘ਜੈਨ ਜ਼ੀ ਸ਼ੋਅਕੇਸ’, ‘ਸੈਲਫ਼ੀ ਸਪਾਰਕਸ’, ‘ਖੇਡਾਂ ਦੀ ਨਗਰੀ’ ਅਤੇ ‘ਪਿਆਰ ਅਤੇ ਅਪੱਣਤ ਕਾਰਨਰ’ ਸ਼ਾਮਿਲ ਸਨ।

ਅਜੀਤ ਡੈਸਕ 11-11-2026
ਖਡੂਰ ਸਾਹਿਬ, 10 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਬਾਬਾ ਸੇਵਾ ਸਿੰਘ ਜੀ ਦੀ ਅਗਵਾਈ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਐਜੂ ਟਰੱਸਟ ਆਫ ਇੰਡੀਆ ਦੇ ਸਹਿਯੋਗ ਨਾਲ ‘ਯੁਵਾ ਇਨੋਵੇਸ਼ਨ ਕਾਰਨੀਵਲ - 2026’ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੇ ਹੁਨਰਾਂ ਅਤੇ ਕੌਸ਼ਲਾਂ ਨੂੰ ਉਤਸ਼ਾਹਿਤ ਕਰਨ ਲਈ ਸੰਸਥਾ ਦੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਕਈ ਸਟਾਲ ਲਗਾਏ ਗਏ, ਜਿਨ੍ਹਾਂ ਵਿਚ ‘ਮਹਿਕਾਂ ਦਾ ਮੇਲਾ’, ‘ਰੂਹ ਪੰਜਾਬ ਦੀ’, ‘ਕਲਾ, ਹੁਨਰ ਅਤੇ ਸਿਰਜਣਾਤਮਕਤਾ ਦਾ ਸੁੰਦਰ ਪ੍ਰਦਰਸ਼ਨ’, ‘ਸਿਰਜਣਾ ਦੀ ਅਨੋਖੀ ਕਿਆਰੀ’, ‘ਜੈਨ ਜ਼ੀ ਸ਼ੋਅਕੇਸ’, ‘ਸੈਲਫ਼ੀ ਸਪਾਰਕਸ’, ‘ਖੇਡਾਂ ਦੀ ਨਗਰੀ’ ਅਤੇ ‘ਪਿਆਰ ਅਤੇ ਅਪੱਣਤ ਕਾਰਨਰ’ ਸ਼ਾਮਿਲ ਸਨ। ਇਸ ਮੌਕੇ ਬਾਬਾ ਗੁਰਮੁੱਖ ਸਿੰਘ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਅਤੇ ਸੈਲਫ਼ ਹੈਲਪ ਗਰੁੱਪ ਵਲੋਂ ਵੀ ਸਟਾਲ ਲਗਾਏ ਗਏ। ਇਨ੍ਹਾਂ ਸਟਾਲਾਂ ਨੇ ਵਿਦਿਆਰਥੀਆਂ ਦੇ ਸਿਰਜਣਾਤਮਕ ਅਤੇ ਸਮਾਜਿਕ ਜ਼ਿੰਮੇਵਾਰੀ ਵਾਲੇ ਹੁਨਰਾਂ ਨੂੰ ਪ੍ਰਦਰਸ਼ਿਤ ਕੀਤਾ। ‘ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਮੰਗਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ, ਤਰਨ ਤਾਰਨ) ਵਿਸ਼ੇਸ਼ ਮਹਿਮਾਨ ਸੰਜੀਵ ਕੁਮਾਰ ਸ਼ਰਮਾ ਪੀ.ਸੀ.ਐੱਸ. ਸਬ ਡਵੀਜ਼ਨਲ ਮੈਜਿਸਟ੍ਰੇਟ ਖਡੂਰ ਸਾਹਿਬ ਵਿਸ਼ੇਸ਼ ਮਹਿਮਾਨ ਪਿਆਰਾ ਸਿੰਘ, ਡਾ. ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਖੇਤੀਬਾੜੀ ਵਿਭਾਗ ਖਡੂਰ ਸਾਹਿਬ, ਮੈਨੇਜਮੈਂਟ ਕਮੇਟੀ ਦੇ ਮੈਂਬਰ ਬਾਬਾ ਬਲਦੇਵ ਸਿੰਘ, ਸਕੱਤਰ ਹਰਨੰਦਨ ਸਿੰਘ, ਬਲਦੇਵ ਸਿੰਘ ਸੰਧੂ, ਭਾਈ ਵਰਿਆਮ ਸਿੰਘ, ਕਰਨਲ ਦਰਸ਼ਨ ਸਿੰਘ ਬਾਵਾ, ਸੂਬੇਦਾਰ ਬਾਬਾ ਬਲਬੀਰ ਸਿੰਘ, ਪ੍ਰਿੰਸੀਪਲ ਪਰਮਿੰਦਰ ਕੌਰ, ਪ੍ਰਿੰਸੀਪਲ ਗੁਰਦੀਪ ਸਿੰਘ ਸੰਧੂ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਮੰਗਤ ਸਿੰਘ ਸੰਜੀਵ ਕੁਮਾਰ ਸ਼ਰਮਾ ਐੱਸ.ਡੀ.ਐੱਮ. ਖਡੂਰ ਸਾਹਿਬ ਤੇ ਪਿਆਰਾ ਸਿੰਘ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਹਰ ਸਿਰਜਣਾਤਮਕ ਕੋਸ਼ਿਸ਼ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਂਦੀ ਹੈ। ਅਜਿਹੀਆਂ ਗਤੀਵਿਧੀਆਂ ਨਾ ਸਿਰਫ਼ ਉਨ੍ਹਾਂ ਦੇ ਅੰਦਰ ਛੁਪੀਆਂ ਕਲਾਤਮਕ ਯੋਗਤਾਵਾਂ ਨੂੰ ਉਜਾਗਰ ਕਰਦੀਆਂ ਹਨ, ਸਗੋਂ ਉਨ੍ਹਾਂ ਨੂੰ ਨਵੀਆਂ ਸੋਚਾਂ, ਨਵੇਂ ਵਿਚਾਰਾਂ ਅਤੇ ਜੀਵਨ ਵਿਚ ਕੁਝ ਵੱਖਰਾ ਕਰਨ ਲਈ ਵੀ ਪ੍ਰੇਰਿਤ ਕਰਦੀਆਂ ਹਨ, ਉਨ੍ਹਾਂ ਨੇ ਕਿਹਾ ਕਿ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੇ ਅੰਤਰਗਤ ਵਿੱਦਿਅਕ ਸੰਸਥਾਵਾਂ ਬਹੁਤ ਵਧੀਆ ਕੰਮ ਕਰ ਰਹੀਆਂ ਹਨ। ਸੰਸਥਾ ਦੇ ਸਕੱਤਰ ਹਰਨੰਦਨ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਡਾ. ਸਿਮਰਪ੍ਰੀਤ ਕੌਰ ਨੇ ਸਮੂਹ ਮਹਿਮਾਨਾਂ, ਮਾਪਿਆਂ, ਪਤਵੰਤੇ ਸੱਜਣਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਵਿਚ ਨੋਡਲ ਅਫ਼ਸਰ ਅਸਿਸ. ਪ੍ਰੋ. ਡਾ. ਸਤਵੰਤ ਕੌਰ, ਕੋਆਰਡੀਨੇਟਰ ਸੁਖਮੇਲ ਸਿੰਘ, ਡਾ. ਮਨਦੀਪ ਕੌਰ, ਡਾ. ਅਰਜਿੰਦਰ ਕੌਰ, ਅਸਿ. ਪ੍ਰੋ. ਗਗਨਦੀਪ ਕੌਰ, ਅਸਿ. ਪ੍ਰੋ. ਸੋਨੀਆ ਸ਼ਰਮਾ, ਰਮਣੀਕ ਸਿੰਘ, ਇੰਦਰਪ੍ਰੀਤ ਸਿੰਘ, ਲਾਇਬ੍ਰੇਰੀਅਨ ਪ੍ਰਭਦੀਪ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਮੁੱਖ ਮਹਿਮਾਨ ਮੰਗਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਪਿਆਰਾ ਸਿੰਘ ਨੂੰ ਸੰਸਥਾ ਦੇ ਈਕੋ-ਫਰੈਂਡਲੀ ਬੈੱਗਾਂ ਨਾਲ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਪੱਟੀ ਦੀ ਰਾਜਨੀਤੀ ਦਾ ਨਵਾਂ ਇਤਿਹਾਸ ਸਿਰਜਣ ਦੀ ਲੋੜ, ਪੱਟੀ ਹਲਕੇ ਵਿਚ ਵਿਕਾਸ ਤੋਂ ਵੱਧ ਜ਼ਰੂਰੀ ਪੁੱਤ ਬਚਾਉਣੇ - ਹਰਪ੍ਰੀ... ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕਾਂ ਨੇ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਮਨਾਈ ਦੀਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।