10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਾਂਗਰਸ ਦੀ ਸਾਈਕਲ ਯਾਤਰਾ ਲਈ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਲਾਲੀ ਨੇ ਵਰਕਰਾਂ ਨੂੰ ਲਾਮਬੰਦ ਕੀਤਾ

ਝਬਾਲ, 10 ਨਵੰਬਰ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਵਲੋਂ 12 ਨਵੰਬਰ ਤੋਂ ਜ਼ਵਾਨੀ ਸੰਭਾਲ ਸਾਈਕਲ ਯਾਤਰਾ ਨੂੰ ਸਫਲ ਬਣਾਉਣ ਲਈ ਓ. ਬੀ.

ਅਜੀਤ ਡੈਸਕ 11-11-2026
ਝਬਾਲ, 10 ਨਵੰਬਰ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਵਲੋਂ 12 ਨਵੰਬਰ ਤੋਂ ਜ਼ਵਾਨੀ ਸੰਭਾਲ ਸਾਈਕਲ ਯਾਤਰਾ ਨੂੰ ਸਫਲ ਬਣਾਉਣ ਲਈ ਓ.ਬੀ.ਸੀ. ਸੈੱਲ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸੰਬੰਧੀ ਓ.ਬੀ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਲਾਲੀ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਵਲੋਂ ਓ.ਬੀ.ਸੀ. ਸਮਾਜ ਨੂੰ ਯਾਤਰਾ ਨਾਲ ਜੋੜਨ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਬਲਾਕ ਅਤੇ ਪਿੰਡ ਵਿਚ ਓ.ਬੀ.ਸੀ. ਸੈੱਲ ਦੀਆਂ ਟੀਮਾਂ ਬਣਾਈਆਂ ਜਾ ਰਹੀਆਂ ਹਨ, ਜੋ ਘਰ ਘਰ ਜਾ ਕੇ ਲੋਕਾਂ ਨੂੰ ਯਾਤਰਾ ਦੇ ਉਦੇਸ਼ ਬਾਰੇ ਜਾਣਕਾਰੀ ਦੇਣਗੀਆਂ।। ਓ.ਬੀ.ਸੀ. ਸਮਾਜ ਦੇ ਲੋਕਾਂ ਨੂੰ ਅੱਜ ਵੀ ਸਰਕਾਰੀ ਯੋਜਨਾਵਾਂ, ਰੁਜ਼ਗਾਰ ਅਤੇ ਸਿੱਖਿਆ ਵਿਚ ਬਣਦਾ ਹੱਕ ਨਹੀਂ ਮਿਲ ਰਿਹਾ । ਉਨ੍ਹਾਂ ਨੇ ਓ.ਬੀ.ਸੀ. ਸੈੱਲ ਦੇ ਸਾਰੇ ਬਲਾਕ ਪ੍ਰਧਾਨਾਂ, ਸਰਕਲ ਪ੍ਰਧਾਨਾਂ ਅਤੇ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਸਾਥੀਆਂ ਸਮੇਤ ਸਾਈਕਲ ਯਾਤਰਾ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ 35 ਪਰਿਵਾਰ ਰਿਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।