13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਬੀ.ਐਸ.ਐਫ. ਵਲੋਂ ਡਰੋਨਾਂ ਰਾਹੀਂ ਆਈ ਇਕ ਕਿੱਲੋ ਦੇ ਕਰੀਬ ਹੈਰੋਇਨ ਤੇ 75 ਜ਼ਿੰਦਾ ਰੌਂਦ ਬਰਾਮਦ

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)—ਬੀ. ਐਸ.

ਅਜੀਤ ਡੈਸਕ 13-11-2026
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)—ਬੀ.ਐਸ.ਐਫ. ਵਲੋਂ ਵੱਖ ਵੱਖ ਥਾਵਾਂ ਤੋਂ ਡਰੋਨਾਂ ਰਾਹੀਂ ਆਈ ਹੈਰੋਇਨ ਅਤੇ 75 ਜਿੰਦਾ ਰੌਂਦ ਬਰਾਮਦ ਕੀਤੇ ਹਨ। ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐਸ.ਆਈ. ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਸਪੈਕਟਰ ਐਸ. ਕੌਨਸਾਂਈ ਕੋਇ ਕਮਾਂਡਰ ਜੀ. ਕੋਇ 115 ਬੀ.ਐਨ ਬੀ.ਓ.ਪੀ. ਹਵੇਲੀਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨੇ ਸਾਥੀ ਕਰਮਚਾਰੀਆਂ ਸਮੇਤ ਪਿੰਡ ਹਵੇਲੀਆਂ ਤੋਂ 1 ਕਿੱਲੋ 18 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਮਾਰਕਾ ਡੀ.ਜੀ.ਆਈ. ਮੈਵਿਕ ਪਰੋ 4 ਬਰਾਮਦ ਕੀਤਾ ਹੈ। ਇਸ ਸੰਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਅਰਵਿੰਦ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਗਸ਼ਤ ਦੌਰਾਨ ਪਿੰਡ ਵਾਂ ਤਾਰਾ ਸਿੰਘ, ਰਾਜੋਕੇ ਆਦਿ ਵੱਲ ਨੂੰ ਜਾ ਰਹੇ ਸਨ ਕਿ ਡਰੋਂ ਸੈਂਸ ਟੀਮ ਦੇ ਐਸ.ਆਈ. ਸਰਤਾਜ ਸਿੰਘ ਨੇ ਉਨ੍ਹਾਂ ਨੂੰ ਇਤਲਾਹ ਦਿੱਤੀ ਕਿ ਪਿੰਡ ਰਾਜੋਕੇ ਵਿਖੇ ਡਰੋਨ ਦੀ ਡਰੌਪਿੰਗ ਹੋਈ ਹੈ, ਜਿਸ ’ਤੇ ਪੁਲਿਸ ਪਾਰਟੀ ਵਲੋਂ ਦੱਸੀ ਗਈ ਜਗ੍ਹਾ ’ਤੇ ਜਾ ਕੇ ਦੇਖਿਆ ਤਾਂ ਉਨ੍ਹਾਂ ਨੂੰ ਉਥੋਂ 75 ਜਿੰਦਾ ਰੌਂਦ 30 ਬੋਰ ਬਰਾਮਦ ਹੋਏ। ਇਸ ਸਬੰੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਪਿਸਤੌਲ ਦੀ ਨੋਕ ’ਤੇ ਮੋਟਰਸਾਈਕਲ ਖੋਹ ਕੇ ਵਿਅਕਤੀ ਹੋਏ ਫ਼ਰਾਰ ਅਗਲੀ ਖ਼ਬਰ ਅੱਜ ਖਹਿਰਾ ਪੈਲੇਸ ਵਿਖੇ ਮਾਵਾਂ-ਧੀਆਂ ਦੀ ਲਲਕਾਰ ਬੈਨਰ ਹੇਠ ਹੋਵੇਗੀ ਔਰਤਾਂ ਦੀ ਇਤਿਹਾਸਕ ਰੈਲੀ - ਰਮਨਦੀਪ ਕੌਰ ਸ਼ੇਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।