14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਪੱਟੀ, 13 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਭੱਠ ਸਾਹਿਬ, ਬਾਬਾ ਬਿਧੀ ਚੰਦ ਜੀ ਪੱਟੀ ਤੋਂ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਪ੍ਭਾਤ ਫੇਰੀਆਂ ਆਰੰਭ ਹੋਈਆਂ। ਅੱਜ ਦੀ ਪ੍ਭਾਤ ਫੇਰੀ ਬਲਬੀਰ ਸਿੰਘ ਘਰਿਆਲਾ, ਗਗਨਦੀਪ ਸਿੰਘ ਘਰਿਆਲਾ ਦੇ ਗ੍ਰਹਿ ਵਿਖੇ ਪੁੱਜੀ।

ਅਜੀਤ ਡੈਸਕ 14-11-2026
ਪੱਟੀ, 13 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਭੱਠ ਸਾਹਿਬ, ਬਾਬਾ ਬਿਧੀ ਚੰਦ ਜੀ ਪੱਟੀ ਤੋਂ ਸੰਪਰਦਾਇ ਬਾਬਾ ਬਿਧੀ ਚੰਦ ਜੀ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਹੇਠ ਪ੍ਭਾਤ ਫੇਰੀਆਂ ਆਰੰਭ ਹੋਈਆਂ। ਅੱਜ ਦੀ ਪ੍ਭਾਤ ਫੇਰੀ ਬਲਬੀਰ ਸਿੰਘ ਘਰਿਆਲਾ, ਗਗਨਦੀਪ ਸਿੰਘ ਘਰਿਆਲਾ ਦੇ ਗ੍ਰਹਿ ਵਿਖੇ ਪੁੱਜੀ। ਇਸ ਮੌਕੇ ਸੰਗਤਾਂ ਦਾ ਪਰਿਵਾਰ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤੀ ਰੂਪ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਭਾਈ ਯਾਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭੱਠ ਸਾਹਿਬ ਪੱਟੀ, ਸੂਰਜ ਪ੍ਰਕਾਸ਼ ਸਿੰਘ, ਗੁਰਦੀਪ ਸਿੰਘ ਮੱਲਾ, ਕੰਵਰਜੀਤ ਸਿੰਘ ਮਲੋਟ, ਨਿਸ਼ਾਨ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਗੁਰਦੇਵ ਸਿੰਘ, ਪ੍ਰਭ, ਬਲਬੀਰ ਸਿੰਘ, ਗਗਨਦੀਪ ਸਿੰਘ, ਸਤਨਾਮ ਸਿੰਘ ਧਾਰੀਵਾਲ, ਕੁਲਦੀਪ ਸਿੰਘ, ਹਰਦੀਪ ਸਿੰਘ, ਧਰਮ ਸਿੰਘ, ਮਨਦੀਪ ਸਿੰਘ ਡਾਇਮੰਡ ਹਾਜ਼ਰ ਸਨ। ਇਸ ਮੌਕੇ ਭਾਈ ਯਾਦਵਿੰਦਰ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਇਹ 23 ਨਵੰਬਰ ਵਾਲੇ ਦਿਨ ਨਗਰ ਕੀਰਤਨ ਸਜਾਇਆ ਜਾਵੇਗਾ 24 ਤਰੀਕ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਪੁੱਡਾ ਅਥਾਰਟੀ ਦਾ ਸੇਰੋਂ ਮਿੱਲ ਦੀ ਜ਼ਮੀਨ ਦਾ ਦਖ਼ਲ ਰੋਕਿਆ ਅਗਲੀ ਖ਼ਬਰ ਆਲੂਆਂ ਦੇ ਪਛੇਤੇ ਝੁਲਸ ਰੋਗ ਤੋਂ ਸਾਵਧਾਨ ਰਹਿਣ ਕਿਸਾਨ - ਡਾ. ਪਰਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।