ਨੌਸ਼ਹਿਰਾ ਪੰਨੂੰਆਂ ਵਿਖੇ ਬੱਸਾਂ ਦੇ ਹਾਦਸਾਗ੍ਰਸਤ ਹੋਣ ਵਾਲੀ ਦੁਖਦਾਈ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ-ਭਾਈ ਵਿਰਸਾ ਸਿੰਘ ਖ਼ਾਲਸਾ
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਤੀਰਥ ਯਾਤਰਾ ਬੱਸਾਂ ਦੇ ਆਪਸ ਵਿਚ ਟਕਰਾਅ ਕੇ ਹਾਦਸਾਗ੍ਰਸਤ ਹੋਣ ਵਾਲੀ ਦੁਖਦਾਈ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ ਅਤੇ ਮਰਨ ਵਾਲੇ ਚਾਰ ਯਾਤਰੂਆਂ ਅਤੇ ਜ਼ਖ਼ਮੀ ਹੋਣ ਵਾਲੇ ਸਾਰੇ ਯਾਤਰੂਆਂ ਨੂੰ ਪੰਜਾਬ ਸਰਕਾਰ ਢੁਕਵਾਂ ਮੁਆਵਜ਼ਾ ਦੇਣ ਅਤੇ ਇਲਾਜ ਦਾ ਸਾਰਾ ਖਰਚਾ ਮੁਫ਼ਤ ਕਰਵਾਉਣ ਦੀ ਲੋੜ ’ਤੇ ਜ਼ੋਰ ਦੇਵੇ। ਪੰਜਾਬ ਸਰਕਾਰ ਦੇ ਨਾਲ-ਨਾਲ ਅਜਿਹੀਆਂ ਬਜ਼ੁਰਗਾਂ ਨਾਲ ਭਰੀਆਂ ਤੀਰਥ ਯਾਤਰੂ ਬੱਸਾਂ ਨੂੰ ਬੜੀ ਸਾਵਧਾਨੀ ਤੇ ਘੱਟ ਰਫ਼ਤਾਰ ਨਾਲ ਚਲਾਉਣ ਦੀਆਂ ਡਰਾਈਵਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ, ਤਾਂ ਕਿ ਅਜਿਹੀ ਘਟਨਾ ਦੁਬਾਰਾ ਨਾ ਹੋ ਸਕੇ।
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)-ਤੀਰਥ ਯਾਤਰਾ ਬੱਸਾਂ ਦੇ ਆਪਸ ਵਿਚ ਟਕਰਾਅ ਕੇ ਹਾਦਸਾਗ੍ਰਸਤ ਹੋਣ ਵਾਲੀ ਦੁਖਦਾਈ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ ਅਤੇ ਮਰਨ ਵਾਲੇ ਚਾਰ ਯਾਤਰੂਆਂ ਅਤੇ ਜ਼ਖ਼ਮੀ ਹੋਣ ਵਾਲੇ ਸਾਰੇ ਯਾਤਰੂਆਂ ਨੂੰ ਪੰਜਾਬ ਸਰਕਾਰ ਢੁਕਵਾਂ ਮੁਆਵਜ਼ਾ ਦੇਣ ਅਤੇ ਇਲਾਜ ਦਾ ਸਾਰਾ ਖਰਚਾ ਮੁਫ਼ਤ ਕਰਵਾਉਣ ਦੀ ਲੋੜ ’ਤੇ ਜ਼ੋਰ ਦੇਵੇ। ਪੰਜਾਬ ਸਰਕਾਰ ਦੇ ਨਾਲ-ਨਾਲ ਅਜਿਹੀਆਂ ਬਜ਼ੁਰਗਾਂ ਨਾਲ ਭਰੀਆਂ ਤੀਰਥ ਯਾਤਰੂ ਬੱਸਾਂ ਨੂੰ ਬੜੀ ਸਾਵਧਾਨੀ ਤੇ ਘੱਟ ਰਫ਼ਤਾਰ ਨਾਲ ਚਲਾਉਣ ਦੀਆਂ ਡਰਾਈਵਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ, ਤਾਂ ਕਿ ਅਜਿਹੀ ਘਟਨਾ ਦੁਬਾਰਾ ਨਾ ਹੋ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਤੀਰਥ ਯਾਤਰਾ ਵਾਲੀਆਂ ਦੋ ਬੱਸਾਂ ਦੇ ਆਪਸ ਵਿਚ ਟਕਰਾਅ ਹੋਣ ਨਾਲ ਚਾਰ ਯਾਤਰੂਆਂ ਦੀ ਮੌਤ ਅਤੇ ਕਈ ਸਵਾਰੀ ਯਾਤਰੂਆਂ ਦੇ ਜ਼ਖ਼ਮੀ ਹੋਣ ਵਾਲੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਮਰਨ ਵਾਲੇ ਚਾਰ ਤੇ ਸਾਰੇ ਜ਼ਖ਼ਮੀਆਂ ਨੂੰ ਢੁਕਵਾਂ ਮੁਆਵਜ਼ਾ ਦੇ ਨਾਲ-ਨਾਲ ਹਸਪਤਾਲ ਵਿਚ ਚੱਲ ਰਹੇ ਇਲਾਜ ਨੂੰ ਮੁਫ਼ਤ ਕਰਵਾਉਣ ਦੀ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂੰਆਂ ਜੀ.ਟੀ. ਰੋਡ ’ਤੇ ਇਹ ਹਾਦਸਾ ਉਸ ਵਕਤ ਵਾਪਰਿਆਂ, ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਬਚਾਉਂਦਿਆਂ-ਬਚਾਉਂਦਿਆਂ ਅੱਗੋਂ ਆ ਰਹੀ ਬੱੱਸ ਨਾਲ ਦੂਜੀ ਬੱਸ ਟਕਰਾਅ ਗਈ, ਲੋਕਾਂ ਦੇ ਦੱਸਣ ਅਤੇ ਖਬਰ ਮੁਤਾਬਿਕ ਇਹ ਟੱਕਰ ਏਨੀ ਭਿਆਨਕ ਅਤੇ ਜ਼ਬਰਦਸਤ ਸੀ ਕਿ ਦੋਹਾਂ ਬੱਸਾਂ ਦੇ ਪੜਖੱਚੇ ਉੱਡ ਗਏ, ਜਿਸ ਦੇ ਸਿੱਟੇ ਵਜੋਂ ਚਾਰ ਯਾਤਰੂਆਂ ਦੀ ਮੌਤ ਹੋ ਗਈ, ਜਿਸ ਦੀ ਪੁਸ਼ਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਕੀਤੀ ਅਤੇ ਬਹੁਤ ਸਾਰੇ ਯਾਤਰੂ ਜ਼ਖ਼ਮੀ ਹੋ ਗਏ। ਭਾਈ ਖਾਲਸਾ ਨੇ ਦੱਸਿਆ ਜ਼ਖਮੀਆਂ ਨੂੰ ਜਲਦੀ ਜਲਦੀ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹਨਾਂ ਦਾ ਸਾਰਾ ਇਲਾਜ ਚੱਲ ਰਿਹਾ ਹੈ, ਇਸ ਦਰਦਨਾਕ ਹਾਦਸੇ ਤੇ ਪੰਜਾਬ ਦੇ ਸਾਰੇ ਲੀਡਰਾਂ ਤੇ ਹੋਰਾਂ ਵੱਲੋਂ ਦੁਖੀ ਪ੍ਰਵਾਰਾਂ ਨਾਲ਼ ਦੁਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਮਰਨ ਵਾਲਿਆਂ ਤੇ ਜ਼ਖ਼ਮੀਆਂ ਨੂੰ ਢੁਕਵੇਂ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਹਾਦਸੇ ਵਿੱਚ ਮਰਨ ਵਾਲੇ ਅਤੇ ਜ਼ਖਮੀਆਂ ਦੇ ਪਰਵਾਰਾਂ ਨਾਲ ਜਿੱਥੇ ਗਹਿਰਾ ਦੁਖ ਸਾਂਝਾ ਕਰਦੀ ਹੈ, ਉਥੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਮਰਨ ਵਾਲੇ ਚਾਰ ਯਾਤਰੂਆਂ ਦੇ ਪ੍ਰਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਸਾਰੇ ਹਸਪਤਾਲਾਂ ਵਿੱਚ ਜੇਰੇ ਇਲਾਜ ਯਾਤਰੂਆਂ ਦਾ ਫ੍ਰੀ ਇਲਾਜ ਕਰਵਾਉਣ ਦੀ ਲੋੜ ਤੇ ਜ਼ੋਰ ਦਿਤਾ ਜਾਵੇ ਦੇ ਨਾਲ ਇਸ ਸਾਰੇ ਹਾਦਸੇ ਦੀ ਜਾਂਚ ਕਰਵਾਈ ਜਾਵੇ ਤਾਂ ਕਿ ਲੋਕਾਂ ਸਾਹਮਣੇ ਸਚਾਈ ਆ ਸਕੇ ਤੋਂ ਇਲਾਵਾ ਇਨ੍ਹਾਂ ਤੀਰਥ ਯਾਤਰਾ ਵ ਾਲੀਆਂ ਸਾਰੀਆਂ ਬੱਸਾਂ ਦੇ ਡਰਾਈਵਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਉਹ ਇਨ੍ਹਾਂ ਬੱਸਾਂ ਨੂੰ ਬੜੀ ਸਾਵਧਾਨੀ ਅਤੇ ਘੱਟ ਰਫਤਾਰ ਨਾਲ ਚਲਾਉਣ ਦੀ ਲੋੜ ’ਤੇ ਜ਼ੋਰ ਦੇਣ, ਕਿਉਂਕਿ ਇਨ੍ਹਾਂ ਬੱਸਾਂ ਵਿਚ ਜ਼ਿ ਆਦਾਤਰ ਵਡੇਰੀ ਉਮਰ ਦੇ ਬਜ਼ੁਰਗ ਤੀਰਥ ਯਾਤਰਾ ਕਰਦੇ ਹਨ।