17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਹਾਵੀਰ ਰਾਈਸ ਸ਼ੈਲਰ ਦੇ ਦਫ਼ਤਰ ’ਚ ਚੋਰੀ ਨਕਦੀ ਲੈ ਕੇ ਫ਼ਰਾਰ ਹੋਏ ਅਣਪਛਾਤੇ ਚੋਰ

ਜੰਡਿਆਲਾ ਗੁਰੂ, 17 ਨਵੰਬਰ (ਅੰਮ੍ਰਿਤ ਪਾਲ ਸਿੰਘ)-ਬੀਤੀ ਰਾਤ ਸਥਾਨਕ ਮਹਾਵੀਰ ਰਾਈਸ ਸ਼ੈਲਰ ਵਿਖੇ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਚੋਰ ਸ਼ੈਲਰ ਦੇ ਬਾਥਰੂਮ ਵਿਚ ਬਣੇ ਰੋਸ਼ਨਦਾਨ ਨੂੰ ਪੁੱਟ ਕੇ ਅੰਦਰ ਦਾਖ਼ਲ ਹੋਏ ਅਤੇ ਉੱਥੋਂ ਸ਼ੈਲਰ ਦੇ ਦਫ਼ਤਰ ਤੱਕ ਪਹੁੰਚਣ ਵਿਚ ਕਾਮਯਾਬ ਹੋ ਗਏ।

ਬਾਥਰੂਮ ਦੀ ਉਹ ਪੁੱਟੀ ਹੋਈ ਬਾਰੀ ਜਿਸ ਰਾਹੀਂ ਚੋਰਾਂ ਦੇ ਦਫ਼ਤਰ ਵਿਚ ਦਾਖ਼ਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ ਅਤੇ ਦਫ਼ਤਰ ਵਿਚੋਂ ਚੋਰਾਂ ਦੁਆਰਾ ਪੁੱਟਿਆ ਗਿਆ ਡੀ.ਵੀ.ਆਰ. ਅਤੇ ਕੈਮਰਾ। ਤਸਵੀਰ : ਅੰਮ੍ਰਿਤ ਪਾਲ ਸਿੰਘ 18-11-2026
ਜੰਡਿਆਲਾ ਗੁਰੂ, 17 ਨਵੰਬਰ (ਅੰਮ੍ਰਿਤ ਪਾਲ ਸਿੰਘ)-ਬੀਤੀ ਰਾਤ ਸਥਾਨਕ ਮਹਾਵੀਰ ਰਾਈਸ ਸ਼ੈਲਰ ਵਿਖੇ ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਚੋਰ ਸ਼ੈਲਰ ਦੇ ਬਾਥਰੂਮ ਵਿਚ ਬਣੇ ਰੋਸ਼ਨਦਾਨ ਨੂੰ ਪੁੱਟ ਕੇ ਅੰਦਰ ਦਾਖ਼ਲ ਹੋਏ ਅਤੇ ਉੱਥੋਂ ਸ਼ੈਲਰ ਦੇ ਦਫ਼ਤਰ ਤੱਕ ਪਹੁੰਚਣ ਵਿਚ ਕਾਮਯਾਬ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਉੱਥੇ ਲੱਗਿਆ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਕਰਨ ਵਾਲਾ ਡੀ.ਵੀ.ਆਰ. ਵੀ ਪੁੱਟ ਕੇ ਆਪਣੇ ਨਾਲ ਲੈ ਗਏ। ਮਿਲੀ ਜਾਣਕਾਰੀ ਅਨੁਸਾਰ ਚੋਰ ਦਫ਼ਤਰ ਵਿਚੋਂ ਕਾਫ਼ੀ ਨਕਦੀ ਚੋਰੀ ਕਰਕੇ ਲੈ ਗਏ ਹਨ। ਹਾਲਾਂਕਿ ਚੋਰੀ ਹੋਈ ਰਕਮ ਅਤੇ ਹੋਏ ਕੁੱਲ ਨੁਕਸਾਨ ਸਬੰਧੀ ਹਾਲੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ। ਸ਼ੈਲਰ ਮਾਲਕਾਂ ਦਾ ਕਹਿਣਾ ਹੈ ਕਿ ਸਟਾਫ਼ ਤੋਂ ਪੂਰੀ ਜਾਣਕਾਰੀ ਹਾਸਲ ਕਰਨ ਅਤੇ ਜਾਂਚ ਕਰਨ ਤੋਂ ਬਾਅਦ ਹੀ ਚੋਰੀ ਹੋਈ ਨਕਦੀ ਤੇ ਹੋਏ ਨੁਕਸਾਨ ਦਾ ਸਹੀ ਵੇਰਵਾ ਮਿਲ ਸਕੇਗਾ। ਇਸ ਘਟਨਾ ਸਬੰਧੀ ਜਦੋਂ ਥਾਣਾ ਜੰਡਿਆਲਾ ਗੁਰੂ ਦੇ ਐੱਸ.ਐੱਚ.ਓ. ਹਰਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ।
ਪਿਛਲੀ ਖ਼ਬਰ ਬੱਲੜ੍ਹਵਾਲ ਆਬਾਦੀ ਸੋਹਣ ਸਿੰਘ ’ਚ ਭਾਜਪਾ ਨੂੰ ਝਟਕਾ, ਸਾਬਕਾ ਸਰਪੰਚ ਪੂਰਨ ਸਿੰਘ ਤੇ ਸੰਤੋਖ ਸਿੰਘ ਸਾਥੀਆਂ ਸਮੇਤ ਅਕਾਲੀ ਦ... ਅਗਲੀ ਖ਼ਬਰ ਜਥੇਦਾਰ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦੀ ਹੋਈ ਇਕੱਤਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।