ਵਿਅਕਤੀ ਦੇ ਲਾਪਤਾ ਹੋਣ ’ਤੇ ਮਾਮਲਾ ਦਰਜ
ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਭੇਦਭਰੀ ਹਾਲਤ ਵਿਚ ਵਿਅਕਤੀ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਝਬਾਲ ਵਿਖੇ ਗਿਆਨ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਠੱਠਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਲੜਕਾ ਗੁਰਸਾਹਿਬ ਸਿੰਘ ਜਿਸਦੀ ਉਮਰ ਲਗਪਗ 34-35 ਸਾਲ ਹੈ ਦੀ ਦਿਮਾਗੀ ਹਾਲਤ ਠੀਕ ਨਹੀਂ ਹੈ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਆਪਣੇ ਨਾਲ ਲੈ ਗਿਆ ਹੈ ਅਤੇ ਉਸ ਦੇ ਲੜਕੇ ਦਾ ਕੋਈ ਪਤਾ ਨਹੀਂ ਲੱਗ ਸਕਿਆ।
ਅਜੀਤ ਡੈਸਕ
21-11-2026