21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਫੁੱਟਬਾਲ ਕੋਚ ਸੋਨੂੰ ਬਾਵਾ ਨੂੰ ਗੁਲਵਿੰਦਰ ਸਿੰਘ ਰਾਏ ਤੇ ਲਾਡੀ ਬਾਠ ਨੇ ਕੀਤਾ ਸਨਮਾਨਿਤ

ਗੋਇੰਦਵਾਲ ਸਾਹਿਬ, 20 ਨਵੰਬਰ (ਸਕੱਤਰ ਸਿੰਘ ਅਟਵਾਲ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਾਝਾ ਜ਼ੋਨ ਦੇ ਇੰਚਾਰਜ ਗੁਲਵਿੰਦਰ ਸਿੰਘ ਰਾਏ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਹਰਵਿੰਦਰ ਸਿੰਘ ਲਾਡੀ ਬਾਠ ਨੇ ਸਮਾਜ ਸੇਵੀ ਐਨ. ਆਰ.

ਮਾਝਾ ਜ਼ੋਨ ਇੰਚਾਰਜ ਗੁਲਵਿੰਦਰ ਸਿੰਘ ਰਾਏ, ਹਰਵਿੰਦਰ ਸਿੰਘ ਲਾਡੀ ਬਾਠ ਕੋਚ ਸੋਨੂੰ ਬਾਵਾ ਸਨਮਾਨਿਤ ਕਰਦੇ ਹੋਏ । ਤਸਵੀਰ: ਅਟਵਾਲ 21-11-2026
ਗੋਇੰਦਵਾਲ ਸਾਹਿਬ, 20 ਨਵੰਬਰ (ਸਕੱਤਰ ਸਿੰਘ ਅਟਵਾਲ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਾਝਾ ਜ਼ੋਨ ਦੇ ਇੰਚਾਰਜ ਗੁਲਵਿੰਦਰ ਸਿੰਘ ਰਾਏ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਹਰਵਿੰਦਰ ਸਿੰਘ ਲਾਡੀ ਬਾਠ ਨੇ ਸਮਾਜ ਸੇਵੀ ਐਨ.ਆਰ.ਆਈ. ਸੰਦੀਪ ਸਿੰਘ ਸੰਧੂ ਵਲੋਂ ਭੇਜੇ ਗਏ ਵਿਸ਼ੇਸ਼ ਸਨਮਾਨ ਅਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਯੋਗ ਉਦਮਾਂ ਸਦਕਾ ਬੀਬੀ ਭਾਨੀ ਸਪੋਰਟਸ ਕਲੱਬ ਦੇ ਫੁੱਟਬਾਲ ਕੋਚ ਸੋਨੂੰ ਬਾਵਾ ਨੂੰ ਖੇਡਾਂ ਪ੍ਰਤੀ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੋਚ ਸੋਨੂੰ ਬਾਵਾ ਇਲਾਵਾ ਕੋਚ ਸ਼ੇਰ ਸਿੰਘ ਨੂੰ ਟਰਾਫ਼ੀ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਦੌਰਾਨ ਪਿੰਡ ਤੁੜ ਜ਼ਿਲ੍ਹਾ ਤਰਨ ਤਰਨ ਵਿਚ ਹੋਏ 45 ਕਿੱਲੋ ਵਰਗ ਦੇ ਫੁੱਟਬਾਲ ਟੂਰਨਾਮੈਂਟ ਵਿਚ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਅਤੇ ਖੇਡ ਪ੍ਰੇਮੀਆਂ ਦੀ ਮੌਜੂਦਗੀ ਵਿਚ ਉਨ੍ਹਾਂ ਦੇ ਖੇਡ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਰਾਏ ਅਤੇ ਬਾਠ ਨੇ ਕਿਹਾ ਕਿ ਖੇਡਾਂ ਨੌਜਵਾਨ ਪੀੜ੍ਹੀ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡ ਕੋਚਾਂ ਵਲੋਂ ਆਪਣਾ ਕੀਮਤੀ ਸਮਾਂ ਕੱਢ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਸ਼ਲਾਘਾਯੋਗ ਉਪਰਾਲਾ ਹੈ, ਜੋ ਬੱਚਿਆਂ ਨੂੰ ਰੋਜ਼ਾਨਾ ਗਰਾਊਂਡ ਮਿਹਨਤ ਕਰਾਉਂਦੇ ਨੇ ਅਜਿਹੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਨਾ ਸਮਾਜ ਦੀ ਜ਼ਿੰਮੇਵਾਰੀ ਹੈ, ਕਿਉਂਕਿ ਇਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਹੀ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਦਾ ਮੌਕਾ ਮਿਲਦਾ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਕੋਚ ਸੋਨੂੰ ਬਾਵਾ, ਕੋਚ ਸ਼ੇਰ ਸਿੰਘ ਨੇ ਸਨਮਾਨਿਤ ਕਰਨ ਵਾਲੇ ਆਗੂਆਂ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਫਤਿਆਬਾਦ ਕਸਬੇ ਦੇ ਲਾਲ ਲਕੀਰ ਦੇ ਅੰਦਰ ਆਉਦੇ ਘਰਾਂ ਅਤੇ ਦੁਕਾਨਾਂ ਦੇ ਸੰਬੰਧ ਵਿਚ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਗਲੀ ਖ਼ਬਰ ਵਿਅਕਤੀ ਦੇ ਲਾਪਤਾ ਹੋਣ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।