20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਤਲ ਮਾਮਲੇ ’ਚ ਇਕ ਭਰਾ ਨੂੰ ਉਮਰ ਕੈਦ ਅਤੇ ਦੂਸਰੇ ਨੂੰ 5 ਸਾਲ ਦੀ ਸਜ਼ਾ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)—ਲਗਪਗ 3 ਸਾਲ ਪਹਿਲਾਂ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਪੈਂਦੇ ਪਿੰਡ ਭੈਲ ਢਾਏ ਵਾਲਾ ਵਿਖੇ ਇਕ ਪ੍ਰੋਗਰਾਮ ਦੌਰਾਨ ਇਕ ਨੌਜਵਾਨ ਨੂੰ ਕਿਰਚਾਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਅਡੀਸ਼ਨਲ ਸ਼ੈਸ਼ਨ ਜੱਜ ਤਰਨ ਤਾਰਨ ਆਰ. ਐੱਸ.

ਐਡਵੋਕੇਟ ਨਵਜੋਤ ਕੌਰ ਚੱਬਾ ਅਤੇ ਐਡਵੋਕੇਟ ਮਨੂਵੰਤ ਸਿੰਘ ਚੱਬਾ ਜਾਣਕਾਰੀ ਦਿੰਦੇ ਹੋਏ ਅਤੇ ਬਰੀ ਹੋਏ ਸੰਦੀਪ ਸਿੰਘ ਨਾਲ ਉਸ ਦੀ ਮਾਤਾ ਰਾਜਵਿੰਦਰ ਕੌਰ ਵਕੀਲਾਂ ਦਾ ਧੰਨਵਾਦ ਕਰਦੇ ਹੋਏ। ਤਸਵੀਰਾਂ—ਲਵਲੀ 21-11-2026
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)—ਲਗਪਗ 3 ਸਾਲ ਪਹਿਲਾਂ ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਪੈਂਦੇ ਪਿੰਡ ਭੈਲ ਢਾਏ ਵਾਲਾ ਵਿਖੇ ਇਕ ਪ੍ਰੋਗਰਾਮ ਦੌਰਾਨ ਇਕ ਨੌਜਵਾਨ ਨੂੰ ਕਿਰਚਾਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਅਡੀਸ਼ਨਲ ਸ਼ੈਸ਼ਨ ਜੱਜ ਤਰਨ ਤਾਰਨ ਆਰ.ਐੱਸ. ਬਾਜਵਾ ਦੀ ਅਦਾਲਤ ਵਿਚ ਇਸ ਕੇਸ ਵਿਚ ਨਾਮਜ਼ਦ ਕੀਤੇ ਗਏ 2 ਭਰਾਵਾਂ ਵਿਚੋਂ ਇਕ ਭਰਾ ਨੂੰ ਉਮਰ ਕੈਦ ਅਤੇ ਦੂਸਰੇ ਨੂੰ 5 ਸਾਲ ਦੀ ਸਜ਼ਾ ਸੁਣਾਉਣ ਦਾ ਹੁਕਮ ਜਾਰੀ ਕੀਤਾ ਜਦਕਿ ਅਤੇ ਤੀਸਰੇ ਨੌਜਵਾਨ ਨੂੰ ਅਦਾਲਤ ਵਲੋਂ ਸੀਨੀਅਰ ਐਡਵੋਕੇਟ ਨਵਜੋਤ ਕੌਰ ਚੱਬਾ ਅਤੇ ਮਨੂਵੰਤ ਸਿੰਘ ਚੱਬਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕਾਰਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੈਲ ਢਾਏ ਵਾਲਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 24 ਨਵੰਬਰ 2023 ਨੂੰ ਉਨ੍ਹਾਂ ਦੇ ਗੁਆਂਢ ਵਿਚ ਰਹਿੰਦੇ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਦੀ ਲੜਕੀ ਦਾ ਧਮਾਨ ਸੀ, ਜਿਥੇ ਉਹ ਅਤੇ ਉਸ ਦਾ ਛੋਟਾ ਭਰਾ ਸਮਸ਼ੇਰ ਸਿੰਘ ਵੀ ਗਏ ਸੀ। ਧਮਾਨ ਵਿਚ ਉਨ੍ਹਾਂ ਦੇ ਹੀ ਪਿੰਡ ਦੇ ਰਹਿਣ ਵਾਲੇ ਮਨਦੀਪ ਸਿੰਘ ਪੁੱਤਰ ਸਰਵਨ ਸਿੰਘ, ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਅਤੇ ਸੰਦੀਪ ਸਿੰਘ ਉਰਫ ਸੰਨੀ ਪੁੱਤਰ ਦਿਲਬਾਗ ਸਿੰਘ ਵੀ ਧਮਾਨ ਦੇਖਣ ਆਏ ਸਨ। ਰਾਤ ਨੂੰ 9 ਵਜੇ ਦੇ ਕਰੀਬ ਪਰਿਵਾਰ ਵਲੋਂ ਡੀ.ਜੀ. ਬੰਦ ਕਰਵਾ ਦਿੱਤਾ ਤਾਂ ਮਨਦੀਪ ਸਿੰਘ, ਰਣਜੀਤ ਸਿੰਘ ਅਤੇ ਸੰਦੀਪ ਸਿੰਘ ਨੇ ਡੀ.ਜੀ. ਨੂੰ ਲਗਾਉਣ ਲਈ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਧਮਾਨ ਵਾਲੇ ਪਰਿਵਾਰ ਨੇ ਅਤੇ ਮੈਂ ਅਤੇ ਮੇਰੇ ਭਰਾ ਸਮਸ਼ੇਰ ਸਿੰਘ ਨੇ ਉਕਤ ਤਿੰਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਮਨਦੀਪ ਸਿੰਘ ਨੇ ਉਸਦੇ ਭਰਾ ਸਮਸ਼ੇਰ ਸਿੰਘ ਦੇ ਪੇਟ ਵਿਚ ਖੰਜਰ ਮਾਰ ਦਿੱਤਾ। ਇਸੇ ਦੌਰਾਨ ਰਣਜੀਤ ਸਿੰਘ ਨੇ ਵੀ ਕਿਰਚ ਕੱਢ ਕੇ ਉਸ ਦੇ ਭਰਾ ਸਮਸ਼ੇਰ ਸਿੰਘ ਦੇ ਮਾਰੀ। ਉਸਦਾ ਭਰਾ ਰਣਜੀਤ ਸਿੰਘ ਵੀ ਉਥੇ ਆ ਗਿਆ, ਉਨ੍ਹਾਂ ਦੇ ਸਾਹਮਣੇ ਮਨਦੀਪ ਸਿੰਘ ਨੇ ਉਸ ਦੇ ਭਰਾ ਦੇ ਖੰਜਰ ਮਾਰੇ। ਡਿੱਗੇ ਪਏ ’ਤੇ ਸੰਦੀਪ ਸਿੰਘ ਸੰਨੀ ਨੇ ਵੀ ਕਿਰਚਾਂ ਦੇ ਵਾਰ ਕੀਤੇ। ਲੋਕਾਂ ਦਾ ਇਕੱਠ ਹੁੰਦਾ ਵੇਖ ਕੇ ਇਹ ਤਿੰਨੇ ਮੌਕੇ ਤੋਂ ਫ਼ਰਾਰ ਹੋ ਗਏ। ਜਦ ਉਹ ਆਪਣੇ ਭਰਾ ਸਮਸ਼ੇਰ ਸਿੰਘ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੈ ਕੇ ਗਏ ਤਾਂ ਉਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ। ਇਸ ਮਾਮਲੇ ਵਿਚ ਥਾਣਾ ਗੋਇੰਦਵਾਲ ਸਾਹਿਬ ਦੇ ਉਸ ਸਮੇਂ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਵਲੋਂ ਮਨਦੀਪ ਸਿੰਘ, ਸੰਦੀਪ ਸਿੰਘ ਅਤੇ ਰਣਜੀਤ ਸਿੰਘ ਦੇ ਖਿਲਾਫ਼ ਧਾਰਾ 302, 506, 34 ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ 26 ਨਵੰਬਰ 2023 ਨੂੰ ਮਨਦੀਪ ਸਿੰਘ ਅਤੇ ਰਣਜੀਤ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਅਤੇ ਬਾਅਦ ਵਿਚ 28 ਨਵੰਬਰ ਨੂੰ ਸੰਦੀਪ ਸਿੰਘ ਨੂੰ ਗਿ੍ਰਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਸੀਨੀਅਰ ਐਡਵੋਕੇਟ ਨਵਜੋਤ ਕੌਰ ਚੱਬਾ ਅਤੇ ਐਡਵੋਕੇਟ ਮਨੂਵੰਤ ਸਿੰਘ ਚੱਬਾ ਨੇ ਦੱਸਿਆ ਕਿ ਉਹ ਸੰਦੀਪ ਸਿੰਘ ਵਲੋਂ ਪੇਸ਼ ਹੋਏ ਅਤੇ ਅਡੀਸ਼ਨਲ ਸ਼ੈਸ਼ਨ ਜੱਜ ਆਰ.ਐਸ.ਬਾਜਵਾ ਦੀ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੰਦੀਪ ਸਿੰਘ ਨੂੰ ਬਾਇੱਜਤ ਬਰੀ ਕਰ ਦਿੱਤਾ ਜਦਕਿ ਮਨਦੀਪ ਸਿੰਘ ਨੂੰ ਉਮਰ ਕੈਦ ਅਤੇ ਰਣਜੀਤ ਸਿੰਘ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ। ਬਰੀ ਹੋਏ ਸੰਦੀਪ ਸਿੰਘ ਦੇ ਮਾਤਾ ਰਾਜਵਿੰਦਰ ਕੌਰ ਅਤੇ ਭਰਾ ਨੇ ਐਡਵੋਕੇਟ ਨਵਜੋਤ ਕੌਰ ਚੱਬਾ ਅਤੇ ਐਡਵੋਕੇਟ ਮਨੂਵੰਤ ਸਿੰਘ ਚੱਬਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਉਸ ਦੇ ਬੇਕਸੂਰ ਪੁੱਤਰ ਨੂੰ ਅਦਾਲਤ ਵਿਚੋਂ ਬਰੀ ਕਰਵਾ ਕੇ ਇਨਸਾਫ ਦਿਵਾਇਆ।
ਪਿਛਲੀ ਖ਼ਬਰ ਨਵ-ਨਿਯੁਕਤ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਦਾ ਸਨਮਾਨ ਅਗਲੀ ਖ਼ਬਰ ਫਤਿਆਬਾਦ ਕਸਬੇ ਦੇ ਲਾਲ ਲਕੀਰ ਦੇ ਅੰਦਰ ਆਉਦੇ ਘਰਾਂ ਅਤੇ ਦੁਕਾਨਾਂ ਦੇ ਸੰਬੰਧ ਵਿਚ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।