20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਵ-ਨਿਯੁਕਤ ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਦਾ ਸਨਮਾਨ

ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)—ਤਰਨ ਤਾਰਨ ਸਬ ਡਵੀਜਨ ਦੇ ਨਵ ਨਿਯੁਕਤ ਐੱਸ. ਡੀ.

ਅਜੀਤ ਡੈਸਕ 21-11-2026
ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)—ਤਰਨ ਤਾਰਨ ਸਬ ਡਵੀਜਨ ਦੇ ਨਵ ਨਿਯੁਕਤ ਐੱਸ.ਡੀ.ਐੱਮ,. ਅਮਨਪ੍ਰੀਤ ਸਿੰਘ ਦਾ ਸਨਮਾਨ ਆੜ੍ਹਤੀ ਐਸੋਸੀਏਸ਼ਨ ਦਾਣਾ ਮੰਡੀ ਤਰਨ ਤਾਰਨ ਦੇ ਪ੍ਰਧਾਨ ਦਿਲਬਾਗ ਸਿੰਘ ਬਾਠ, ਕੌਸਲਰ ਸਰਬਰਿੰਦਰ ਸਿੰਘ ਭਰੋਵਾਲ ਅਤੇ ਹੋਰਨਾਂ ਅਹੁਦੇਦਾਰਾਂ ਉਨ੍ਹਾਂ ਦੇ ਦਫਤਰ ਪਹੁੰਚ ਕੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਕੀਤਾ ਗਿਆ। ਇਸ ਮੌਕੇ ਪ੍ਰਧਾਨ ਦਿਲਬਾਗ ਸਿੰਘ ਬਾਠ ਵਲੋਂ ਐੱਸ.ਡੀ.ਐੱਮ. ਨਾਲ ਦਾਣਾ ਮੰਡੀ ਤਰਨ ਤਾਰਨ ਦੀਆਂ ਮੁਸ਼ਕਿਲਾਂ ਸੰਬੰਧੀ ਅਤੇ ਹੋਰ ਅਹਿਮ ਮੁੱਦਿਆਂ ’ਤੇ ਉਨ੍ਹਾਂ ਨਾਲ ਵਿਚਾਰ ਚਰਚਾ ਕੀਤੀ ਗਈ। ਐੱਸ.ਡੀ.ਐੱਮ.ਅਮਨਪ੍ਰੀਤ ਸਿੰਘ ਨੇ ਸਮੂੰਹ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆੜ੍ਹਤੀ ਵਰਗ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੇਕਰ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਵੀ ਉਨ੍ਹਾਂ ਨਾਲ ਮੌਜੂਦ ਸਨ।
ਪਿਛਲੀ ਖ਼ਬਰ ਆਰ.ਐਮ.ਪੀ.ਆਈ. ਵਲੋਂ 6 ਦਸੰਬਰ ਨੂੰ ਕੀਤੀ ਜਾ ਰਹੀ ਪਿੰਡ ਮਾਣੋਚਾਹਲ ’ਚ ਰਾਜਨੀਤਿਕ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਮੀਟ... ਅਗਲੀ ਖ਼ਬਰ ਕਤਲ ਮਾਮਲੇ ’ਚ ਇਕ ਭਰਾ ਨੂੰ ਉਮਰ ਕੈਦ ਅਤੇ ਦੂਸਰੇ ਨੂੰ 5 ਸਾਲ ਦੀ ਸਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।