22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਡਰੈੱਸ ਮੁਕਾਬਲੇ ਕਰਵਾਏ

ਚੋਗਾਵਾਂ, 21 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਦੇ ਮਕਸਦ ਤਹਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੇ ਡਰੈੱਸ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ।

ਅਜੀਤ ਡੈਸਕ 22-11-2026
ਚੋਗਾਵਾਂ, 21 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਦੇ ਮਕਸਦ ਤਹਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੇ ਡਰੈੱਸ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ । ਜੱਜ ਦੀ ਭੂਮਿਕਾ ਡਾਕਟਰ ਗੁਰਭੇਜ ਸਿੰਘ ਲੋਪੋਕੇ, ਡਾ. ਬਲਜਿੰਦਰ ਕੌਰ ਔਲਖ, ਡਾ. ਅਮਰਜੀਤ ਕੌਰ, ਸਤਨਾਮ ਸਿੰਘ, ਗੁਰਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਡਾਇਰੈਕਟਰ ਪ੍ਰੀਤਮ ਸਿੰਘ ਵੱਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਰਮਨਦੀਪ ਕੌਰ, ਸੁਖਵਿੰਦਰ ਕੌਰ, ਰਾਜਬੀਰ ਕੌਰ, ਹਰਪ੍ਰੀਤ ਕੌਰ, ਗੁਰਬਿੰਦਰ ਸਿੰਘ, ਨੀਲਮ ਠਾਕੁਰ, ਜਸਕਰਨਬੀਰ ਸਿੰਘ ਸਮੇਤ ਸਮੂਹ ਸਕੂਲੀ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 23 ਨੂੰ ਲੋਪੋਕੇ ਸਟੇਡੀਅਮ ਵਿਖੇ ਵਿਸ਼ਾਲ ‘ਮਹਾਂ ਰੈਲੀ’ ਅਗਲੀ ਖ਼ਬਰ ਸਰਹੱਦੀ ਪਿੰਡ ਜਾਫਰਕੋਟ ਵਿਚ ਕਾਂਗਰਸ ਨੂੰ ਮਿਲਿਆ ਵੱਡਾ ਸਿਆਸੀ ਹੁਲਾਰਾ, ਦਰਜਨਾਂ ਪਰਿਵਾਰ ਕਾਂਗਰਸ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।