22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡੈਨੀ ਬੰਡਾਲਾ ਵਲੋਂ ਸਰਪੰਚਾਂ, ਪੰਚਾਂ ਤੇ ਕਾਂਗਰਸੀ ਆਗੂਆਂ ਨਾਲ ਚੋਣ ਰਣਨੀਤੀ ਸੰਬੰਧੀ ਚਰਚਾ

ਟਾਂਗਰਾ, 21 ਨਵੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਅੰਦਰ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਹੁਲਾਰਾ ਦੇਣ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਕਾਂਗਰਸ ਦੇ ਮੁੱਖ ਦਫ਼ਤਰ ਮੱਲੀਆਂ, ਜੰਡਿਆਲਾ ਗੁਰੂ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਰੀ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਹੋਈ ।

ਅਜੀਤ ਡੈਸਕ 22-11-2026
ਟਾਂਗਰਾ, 21 ਨਵੰਬਰ (ਹਰਜਿੰਦਰ ਸਿੰਘ ਕਲੇਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ਅੰਦਰ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਹੁਲਾਰਾ ਦੇਣ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਕੜੀ ਤਹਿਤ ਕਾਂਗਰਸ ਦੇ ਮੁੱਖ ਦਫ਼ਤਰ ਮੱਲੀਆਂ, ਜੰਡਿਆਲਾ ਗੁਰੂ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਰੀ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਕਿਹਾ ਕਿ ਚੋਣਾਂ ਵਿਚ ਸਫ਼ਲਤਾ ਹਾਸਲ ਕਰਨ ਲਈ ਜ਼ਮੀਨੀ ਪੱਧਰ ’ਤੇ ਪਾਰਟੀ ਦਾ ਮਜ਼ਬੂਤ ਆਧਾਰ ਤਿਆਰ ਕਰਨਾ ਬੇਹੱਦ ਜ਼ਰੂਰੀ ਹੈ। ਇਸ ਲਈ ਹਰੇਕ ਆਗੂ ਅਤੇ ਵਰਕਰ ਪਿੰਡਾਂ ਵਿਚ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖੇ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ, ਗਲਤ ਫ਼ੈਸਲਿਆਂ ਅਤੇ ਆਪਹੁਦਰੀਆਂ ਕਾਰਵਾਈਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਾਰਟੀ ਵਰਕਰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਹੁਣ ਤੋਂ ਹੀ ਆਪਣੇ-ਆਪਣੇ ਬੂਥਾਂ ਦੀਆਂ ਜ਼ਿੰਮੇਵਾਰੀਆਂ ਸੰਭਾਲਣ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ।
ਪਿਛਲੀ ਖ਼ਬਰ ਅਕਾਲੀ ਦਲ ਦੇ ਹੱਕ ’ਚ ਝੁੱਲ ਰਹੀ ਹਨੇਰੀ ਨੇ ਸਰਕਾਰ ਬਣਨ ਦਾ ਦਿੱਤਾ ਸਬੂਤ-ਬਿਕਰਮ ਮਜੀਠੀਆ ਅਗਲੀ ਖ਼ਬਰ ਮਹਿਤਾ ਨੰਗਲ ਸਕੂਲ ਵਿਖੇ ਆਊਟਰੀਚ ਗਤੀਵਿਧੀ ਤਹਿਤ ਕਰੀਅਰ ਕੌਂਸਲਿੰਗ ਬਾਰੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।