ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਪੰਜਾਬ ਜੇਤੂ ਐਥਲੀਟ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ
ਖਡੂਰ ਸਾਹਿਬ, 23 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀ ਲੁਧਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਵੱਖ-ਵੱਖ ਵਰਗਾਂ ਦੇ ਅਥਲੈਟਿਕਸ ਮੁਕਾਬਲੇ ਕਰਵਾਏ ਗਏ। ਜਿਸ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਐਥਲੀਟ ਸੁਖਮਨਦੀਪ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-21 ਲੜਕਿਆਂ ਦੇ ਟਰਿਪਲ ਜੰਪ ਮੁਕਾਬਲਿਆਂ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ।
ਖਡੂਰ ਸਾਹਿਬ, 23 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀ ਲੁਧਿਆਣਾ ਵਿਖੇ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਵੱਖ-ਵੱਖ ਵਰਗਾਂ ਦੇ ਅਥਲੈਟਿਕਸ ਮੁਕਾਬਲੇ ਕਰਵਾਏ ਗਏ। ਜਿਸ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੇ ਐਥਲੀਟ ਸੁਖਮਨਦੀਪ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-21 ਲੜਕਿਆਂ ਦੇ ਟਰਿਪਲ ਜੰਪ ਮੁਕਾਬਲਿਆਂ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਐਥਲੀਟ ਦਾ ਸਕੂਲ ਵਿਚ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕਰਨ ਮੌਕੇ ਸੰਸਥਾ ਦੇ ਸੰਸਥਾਪਕ ਪ੍ਰਿੰਸੀਪਲ ਹਰਭਜਨ ਸਿੰਘ ਕੰਗ ਨੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ, ਪ੍ਰਿੰਸੀਪਲ ਅਮਨਦੀਪ ਕੌਰ ਕੰਗ, ਸਮੂਹ ਸਟਾਫ, ਪਿੰਡ ਦੀਨੇਵਾਲ ਦੇ ਸਰਪੰਚ ਅਤੇ ਹੋਰ ਅਹੁਦੇਦਾਰਾਂ, ਜੇਤੂ ਬੱਚੇ ਦੇ ਮਾਤਾ-ਪਿਤਾ ਅਤੇ ਸਮੂਹ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਦੱਸਿਆ ਕਿ ਸਾਡੀ ਸੰਸਥਾ ਦੇ ਰਾਸ਼ਟਰੀ ਪੱਧਰ ਦੇ ਖਿਡਾਰੀ ਸੁਖਮਨਦੀਪ ਸਿੰਘ ਦੀਨੇਵਾਲ ਨੇ ਪੰਜਾਬ ਵਿਚੋਂ ਪਹਿਲਾਂ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਡੀ ਸੰਸਥਾ ਦੇ ਕਈ ਵਿਦਿਆਰਥੀਆਂ ਨੇ ਹੁਣ ਤੱਕ ਅਥਲੈਟਿਕਸ ਵਿਚੋਂ ਵੱਖ-ਵੱਖ ਵਰਗਾਂ ਵਿਚ ਪੰਜਾਬ ਵਿਚੋਂ 30 ਮੈਡਲਾਂ ਤੋਂ ਉਪਰ ਅਤੇ ਰਾਸ਼ਟਰੀ ਪੱਧਰ ਦੇ 6 ਮੈਡਲ ਵੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਨੇ ਇਸ ਜਿੱਤ ਦਾ ਸਿਹਰਾ ਬੱਚੇ ਦੇ ਮਾਤਾ ਪਿਤਾ ਦੇ ਸਹਿਯੋਗ, ਖਿਡਾਰੀ ਦੀ ਸਖਤ ਮਿਹਨਤ ਅਤੇ ਉਸ ਨੂੰ ਤਿਆਰ ਕਰਨ ਵਾਲੇ ਕੋਚ ਰਵਨੀਤ ਸਿੰਘ ਮੁਗਲਾਨੀ ਦੇ ਸਿਰ ਬੰਨਿਆ। ਇਸ ਮੌਕੇ ਪੰਜਾਬ ਜੇਤੂ ਅਥਲੀਟ ਦਾ ਸਕੂਲ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ ਨੇ ਜੇਤੂ ਵਿਦਿਆਰਥੀ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ।