ਲੋਕ ਲਹਿਰ ਪਾਰਟੀ ਵਲੋਂ ਨਵ-ਨਿਯੁਕਤ ਡੀ.ਸੀ. ਨੂੰ ਕੀਤਾ ਸਨਮਾਨਿਤ
ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)– ਲੋਕ ਲਹਿਰ ਪਾਰਟੀ ਦਾ ਵਫਦ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋਡ਼ਾ ਦੀ ਅਗਵਾਈ ਹੇਠ ਨਵ ਨਿਯੁਕਤ ਡਿਪਟੀ ਕਮਿਸ਼ਨਰ ਨਿਰਮਲ ਉਪਸ਼ੇਚਨ ਨੂੰ ਉਨ੍ਹਾਂ ਦੇ ਦਫਤਰ ਵਿਖ਼ੇ ਮਿਲਿਆ ਅਤੇ ਉਨ੍ਹਾਂ ਨੂੰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਦੀ ਵਸਾਈ ਹੋਈ ਨਗਰੀ ਜ਼ਿਲ੍ਹਾ ਤਰਨ ਤਾਰਨ ਵਿਖੇ ਆਉਣ ’ਤੇ ਜੀ ਆਇਆ ਨੂੰ ਕਿਹਾ, ਉਪਰੰਤ ਉਨ੍ਹਾਂ ਨੂੰ ਇਕ ਧਾਰਮਿਕ ਚਿੰਨ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਸ਼ਹਿਰ ਵਿਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੋ ਜਾਣੂ ਕਰਵਾਇਆ। ਉਨ੍ਹਾਂ ਨੇ ਵਫਦ ਨੂੰ ਜਲਦੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ।
ਤਰਨ ਤਾਰਨ, 23 ਨਵੰਬਰ (ਇਕਬਾਲ ਸਿੰਘ ਸੋਢੀ)– ਲੋਕ ਲਹਿਰ ਪਾਰਟੀ ਦਾ ਵਫਦ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋਡ਼ਾ ਦੀ ਅਗਵਾਈ ਹੇਠ ਨਵ ਨਿਯੁਕਤ ਡਿਪਟੀ ਕਮਿਸ਼ਨਰ ਨਿਰਮਲ ਉਪਸ਼ੇਚਨ ਨੂੰ ਉਨ੍ਹਾਂ ਦੇ ਦਫਤਰ ਵਿਖ਼ੇ ਮਿਲਿਆ ਅਤੇ ਉਨ੍ਹਾਂ ਨੂੰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਦੀ ਵਸਾਈ ਹੋਈ ਨਗਰੀ ਜ਼ਿਲ੍ਹਾ ਤਰਨ ਤਾਰਨ ਵਿਖੇ ਆਉਣ ’ਤੇ ਜੀ ਆਇਆ ਨੂੰ ਕਿਹਾ, ਉਪਰੰਤ ਉਨ੍ਹਾਂ ਨੂੰ ਇਕ ਧਾਰਮਿਕ ਚਿੰਨ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਸ਼ਹਿਰ ਵਿਚ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੋ ਜਾਣੂ ਕਰਵਾਇਆ। ਉਨ੍ਹਾਂ ਨੇ ਵਫਦ ਨੂੰ ਜਲਦੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਪ੍ਰਧਾਨ ਗੁਰਜੀਤ ਸਿੰਘ ਅਰੋਡ਼ਾ ਤੋ ਇਲਾਵਾ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਠੇਕੇਦਾਰ, ਸੁਖਜਿੰਦਰ ਸਿੰਘ ਕਾਕਾ ਕੇਵਲ ਕ੍ਰਿਸ਼ਨ ਅਰੋਡ਼ਾ, ਐਡਵੋਕੇਟ ਆਦੇਸ਼ ਅਗਨੀਹੋਤਰੀ ਲੀਗਲ ਸਲਾਹਕਾਰ ਅਤੇ ਸੁਖਵੰਤ ਸਿੰਘ ਧਾਮੀ ਪ੍ਰਧਾਨ ਸਿਟੀਜਨ ਕੌਂਸਲ ਹਾਜ਼ਰ ਸਨ।