23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡੇਹਰਾ ਸਾਹਿਬ ਲੁਹਾਰ ਤੋਂ ਸੁਲਤਾਨਪੁਰ ਲੋਧੀ ਲਈ ਸਜਾਏ ਨਗਰ ਕੀਰਤਨ ਦਾ ਭਰਵਾਂ ਸਵਾਗਤ

ਫਤਿਆਬਾਦ, 23 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ (ਤਰਨ ਤਾਰਨ) ਤੋਂ ਸੁਲਤਾਨਪੁਰ ਲੋਧੀ ਲਈ ਸਜਾਏ ਗਏ ਨਗਰ ਕੀਰਤਨ ਦਾ ਕਸਬਾ ਫਤਿਆਬਾਦ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜੇ ਨਗਰ ਕੀਰਤਨ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਪਹੁੰਚਣ ’ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਅਤੇ ਸਤਿਕਾਰ ਭਰੇ ਜੈਕਾਰਿਆਂ ਨਾਲ ਸਵਾਗਤ ਕੀਤਾ।

ਅਜੀਤ ਡੈਸਕ 24-11-2026
ਫਤਿਆਬਾਦ, 23 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ (ਤਰਨ ਤਾਰਨ) ਤੋਂ ਸੁਲਤਾਨਪੁਰ ਲੋਧੀ ਲਈ ਸਜਾਏ ਗਏ ਨਗਰ ਕੀਰਤਨ ਦਾ ਕਸਬਾ ਫਤਿਆਬਾਦ ਵਿਖੇ ਪਹੁੰਚਣ ’ਤੇ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜੇ ਨਗਰ ਕੀਰਤਨ ਦੇ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਪਹੁੰਚਣ ’ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਅਤੇ ਸਤਿਕਾਰ ਭਰੇ ਜੈਕਾਰਿਆਂ ਨਾਲ ਸਵਾਗਤ ਕੀਤਾ। ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਪੜਾਉ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਦਿਓਲ, ਬਲਦੇਵ ਸਿੰਘ ਸ਼ੈਲਰ ਵਾਲੇ, ਨੰਬਰਦਾਰ ਸੰਤੋਖ ਸਿੰਘ, ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ, ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਜਸਬੀਰ ਸਿੰਘ ਸਾਬੀ ਮੈਂਬਰ, ਡਾ. ਮਨਜੀਤ ਸਿੰਘ, ਹਰਜਿੰਦਰ ਸਿੰਘ, ਸੁਖਪਾਲ ਸਿੰਘ ਕਾਨੂੰਗੋ, ਮਹਿੰਦਰ ਸਿੰਘ ਖੁਰਾਨਾ, ਭਾਈ ਰਣਦੀਪ ਸਿੰਘ ਹੈਪੀ, ਭਾਈ ਜਸਕਰਨ ਸਿੰਘ, ਹਰਪਾਲ ਸਿੰਘ, ਜਗਜੀਤ ਸਿੰਘ ਕਾਲੂ, ਲੱਕੀ ਚਾਵਲਾ ਸਮੇਤ ਹੋਰ ਸ਼ਖ਼ਸੀਅਤਾਂ ਵਲੋਂ ਪੰਜ ਪਿਆਰਿਆਂ ਅਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਬਾਬਾ ਕੁਲਵਿੰਦਰ ਸਿੰਘ, ਬਾਬਾ ਨੰਦ ਸਿੰਘ ਮੁੰਡਾ ਪਿੰਡ, ਬਾਬਾ ਪਿਆਰਾ ਸਿੰਘ ਲੁਹਾਰ, ਮੈਨੇਜ਼ਰ ਨਿਰਮਲ ਸਿੰਘ ਅਤੇ ਹੋਰਨਾਂ ਸਨਮਾਨਿਤ ਹਸਤੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਸ ਮੌਕੇ ’ਤੇ ਸ਼ੈਲਰ ਵਾਲੇ ਪ੍ਰਦੀਪ ਕੁਮਾਰ ਚੋਪੜਾ ਦੇ ਗ੍ਰਹਿ ਵਿਖੇ ਚੋਪੜਾ ਪਰਿਵਾਰ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਪਰਿਵਾਰ ਵਲੋਂ ਨਗਰ ਕੀਰਤਨ ਦੇ ਪ੍ਰਬੰਧਕਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਬਾਬਾ ਕੁਲਵਿੰਦਰ ਸਿੰਘ, ਬਾਬਾ ਨੰਦ ਸਿੰਘ ਮੁੰਡਾਪਿੰਡ, ਬਾਬਾ ਪਿਆਰਾ ਸਿੰਘ ਲੁਹਾਰ ਅਤੇ ਸਰਪੰਚ ਪ੍ਰਿਤਪਾਲ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਸਤਲੁਜ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਮਾਰਕੀਟ ਮੇਲਾ ਲਗਾਇਆ ਅਗਲੀ ਖ਼ਬਰ ਪੁਲਿਸ ਵਲੋਂ ਥਾਣੇ ਦੀ ਚਾਰਦੀਵਾਰੀ ਨਾਲੋਂ ਹਟਵਾਏ ਨਾਜਾਇਜ਼ ਕਬਜ਼ਿਆਂ ਦੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।