26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਇਆ ਅਕਾਲੀ ਭਾਜਪਾ ਗੱਠਜੋੜ - ਸੂਬਾ ਸਕੱਤਰ ਮੰਨਾ

ਮੀਆਂਵਿੰਡ 25 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਅਤੇ ਚੋਣ ਕਮੇਟੀ ਮੈਂਬਰ ਮਨਜੀਤ ਸਿੰਘ ਮੰਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਹੋਇਆ ਅਕਾਲੀ ਭਾਜਪਾ ਗਠਜੋੜ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਏ ਦੋਹਾਂ ਪਾਰਟੀਆਂ ਵਲੋਂ ਕੀਤੇ ਇਤਿਹਾਸਕ ਫੈਸਲੇ ਨਾਲ ਪੰਜਾਬ ਵਾਸੀਆਂ ਵਲੋਂ ਖੁਸ਼ੀ ਮਨਾਈ ਗਈ ਹੈ।

ਅਜੀਤ ਡੈਸਕ 26-11-2026
ਮੀਆਂਵਿੰਡ 25 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਅਤੇ ਚੋਣ ਕਮੇਟੀ ਮੈਂਬਰ ਮਨਜੀਤ ਸਿੰਘ ਮੰਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਹੋਇਆ ਅਕਾਲੀ ਭਾਜਪਾ ਗਠਜੋੜ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਏ ਦੋਹਾਂ ਪਾਰਟੀਆਂ ਵਲੋਂ ਕੀਤੇ ਇਤਿਹਾਸਕ ਫੈਸਲੇ ਨਾਲ ਪੰਜਾਬ ਵਾਸੀਆਂ ਵਲੋਂ ਖੁਸ਼ੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂਬੇ ਨੂੰ ਭਿਆਨਕ ਸਥਿਤੀ ਵਿਚ ਧੱਕਣ ਵਿਚ ਕੋਈ ਕਸਰ ਨਹੀਂ ਛੱਡੀ। ਜਿਸ ਕਰਕੇ ਲੋਕ ਲਗਾਤਾਰ ਗੱਠਜੋੜ ਹਨ ਦੇ ਹੱਕ ਵਿਚ ਸਨ। ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਸਨ ਕਿ ਇਸ ਵਾਰ ਐਨ.ਡੀ.ਏ. ਦੀ ਸਰਕਾਰ ਸੱਤਾ ਵਿੱਚ ਆਵੇ ਜਿਸ ਕਰਕੇ ਸੂਬੇ ਦੇ ਲੋਕਾਂ ਦੀ ਅਵਾਜ਼ ਨੂੰ ਸਮਝਦੇ ਹੋਏ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਪੰਜਾਬ ਵਾਸੀਆਂ ਦੇ ਮੰਗ ਅਨੁਸਾਰ ਇਹ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਅਨੁਸਾਰ 202 7 ਵਿਚ ਐਨ.ਡੀ.ਏ. ਦੀ ਸਰਕਾਰ ਬਣਨ ਉਪਰੰਤ ਸੂਬੇ ਨੂੰ ਨਸ਼ਾ ਮੁਕਤ, ਗੈਂਗਸਟਰ ਵਾਦ ਮੁਕਤ ਅਤੇ ਲੁੱਟ ਖੋਹ ਮੁਕਤ ਕੀਤਾ ਜਾਵੇਗਾ, ਜਿਸ ਨਾਲ਼ ਸੂਬੇ ਵਿਚ ਖੁਸ਼ਹਾਲੀ ਆਵੇਗੀ। ਇਸ ਮੌਕੇ ਸੀਨੀਅਰ ਭਾਜਪਾ ਆਗੂ ਅਮਰਪਾਲ ਸਿੰਘ ਖਹਿਰਾ ਵਲੋਂ ਮਨਜੀਤ ਸਿੰਘ ਮੰਨਾ ਨੂੰ ਚੋਣ ਕਮੇਟੀ ਮੈਂਬਰ ਬਣਨ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀ ਬਦਲ ਗਿਆ ਪੰਜਾਬ ਪੁਸਤਕ ਭੇਟ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਸਾਬਕਾ ਚੇਅ. ਰਣਜੀਤ ਸਿੰਘ ਮੀਆਂਵਿੰਡ, ਜਨਰਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਾਬਕਾ ਕੌਂਸਲਰ ਸੁਖਦੇਵ ਸਿੰਘ, ਬਚਿੱਤਰ ਸਿੰਘ, ਜਸ ਭੋਰਛੀ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਵਰਕਰਾਂ ਦੇ ਹੌਂਸਲੇ ਬੁਲੰਦ ਹੋਏ - ਅਮੀਰਕੇ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਬੋਲਣ ਵਾਲੇ ਮਹਿਲਾ ਸਰਪੰਚ ਅਤੇ ਉਸਦੇ ਪਤੀ ਉਪਰ ਕਾਤਲਾਨਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।