ਸ਼ਾਹ ਮੀਆਂਵਿੰਡ ਅਤੇ ਅਰਜਨਬੀਰ ਕੰਗ ਨੇ ਰਾਜਾ ਅਮਰਿੰਦਰ ਸਿੰਘ ਵੜਿੰਗ ਨਾਲ ਕੀਤੀ ਮੁਲਾਕਾਤ
ਮੀਆਂਵਿੰਡ, 25 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਜ਼ਿਲ੍ਹਾ ਤਰਨ ਤਾਰਨ ਦੇ ਸਾਬਕਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਅਤੇ ਮੌਜ਼ੂਦਾ ਜ਼ਿਲ੍ਹਾ ਮੀਤ ਪ੍ਰਧਾਨ ਅਰਜਨਬੀਰ ਸਿੰਘ ਕੰਗ ਨੇ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਾਜਾ ਅਮਰਿੰਦਰ ਸਿੰਘ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਗੱਲਬਾਤ ਕਰਦੇ ਹੋਏ ਸ਼ਾਹ ਮੀਆਂਵਿੰਡ ਅਤੇ ਕੰਗ ਸਰਾਂ ਤਲਵੰਡੀ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਉਨ੍ਹਾਂ ਵਲੋਂ ਵੜਿੰਗ ਦੇ ਧਿਆਨ ਵਿਚ ਲਿਆਂਦਾ ਹੈ ਕਿ ਅਸੀਂ ਸਾਰੇ (ਟੀਮ ਡਿੰਪਾ) ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਦੀ ਅਗਵਾਈ ਹੇਠ ਪਿੰਡ-ਪਿੰਡ ਜਾ ਕੇ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਹਾਂ।
ਅਜੀਤ ਡੈਸਕ
26-11-2026