26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਦਿਵਯ ਜਯੋਤੀ ਜਾਗਰਤੀ ਸੰਸਥਾਨ ’ਚ ਪ੍ਰਕਾਸ਼ ਪੁਰਬ ਮਨਾਇਆ

ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)–ਦਿਵਯ ਜਯੋਤੀ ਜਾਗਰਤੀ ਸੰਸਥਾਨ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨ ਤਾਰਨ ਆਸ਼ਰਮ ਅੰਦਰ ਅਧਿਆਤਮਿਕ ਪ੍ਰਵਚਨ ਤੇ ਸ਼ਬਦ ਕੀਰਤਨ ਦਾ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਭਾਈ ਸਾਹਿਬ ਭਾਈ ਰਵੀਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਨ ਕ੍ਰਾਂਤੀਕਾਰੀ, ਸੰਸਾਰ ਨੂੰ ਗਿਆਨ ਦੀ ਰੌਸ਼ਨੀ ਪ੍ਰਦਾਨ ਕਰਨ ਵਾਲੇ, ਔਰਤ ਦੀ ਵਿਗੜੀ ਦਸ਼ਾ ਨੂੰ ਸੁਧਾਰਨ ਵਾਲੇ ਆਦਰਸ਼ ਸਮਾਜ ਸੁਧਾਰਕ ਅਤੇ ਵਿਲੱਖਣ ਸ਼ਖਸ਼ੀਅਤ ਦੇ ਮਾਲਿਕ ਇਕ ਯੁਗਾਂਤਕਾਰੀ ਧਾਰਮਿਕ ਆਗੂ ਸਨ।

ਅਜੀਤ ਡੈਸਕ 26-11-2026
ਤਰਨ ਤਾਰਨ, 25 ਨਵੰਬਰ (ਹਰਿੰਦਰ ਸਿੰਘ)–ਦਿਵਯ ਜਯੋਤੀ ਜਾਗਰਤੀ ਸੰਸਥਾਨ ਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਨ ਤਾਰਨ ਆਸ਼ਰਮ ਅੰਦਰ ਅਧਿਆਤਮਿਕ ਪ੍ਰਵਚਨ ਤੇ ਸ਼ਬਦ ਕੀਰਤਨ ਦਾ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਭਾਈ ਸਾਹਿਬ ਭਾਈ ਰਵੀਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਨ ਕ੍ਰਾਂਤੀਕਾਰੀ, ਸੰਸਾਰ ਨੂੰ ਗਿਆਨ ਦੀ ਰੌਸ਼ਨੀ ਪ੍ਰਦਾਨ ਕਰਨ ਵਾਲੇ, ਔਰਤ ਦੀ ਵਿਗੜੀ ਦਸ਼ਾ ਨੂੰ ਸੁਧਾਰਨ ਵਾਲੇ ਆਦਰਸ਼ ਸਮਾਜ ਸੁਧਾਰਕ ਅਤੇ ਵਿਲੱਖਣ ਸ਼ਖਸ਼ੀਅਤ ਦੇ ਮਾਲਿਕ ਇਕ ਯੁਗਾਂਤਕਾਰੀ ਧਾਰਮਿਕ ਆਗੂ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਗਿਆਨ ਦਾ ਪ੍ਰਕਾਸ਼ ਸਭ ਤੋਂ ਪਹਿਲਾਂ ਭਾਰਤੀ ਤੀਰਥਾਂ ਦੇ ਉੱਪਰ ਫੈਲਾਇਆ। ਜਿੱਥੇ ਭਗਤੀ ਸਿਰਫ ਇਕ ਪਾਖੰਡ ਬਣ ਕੇ ਰਹਿ ਗਈ ਸੀ। ਸਿੱਧ, ਯੋਗੀ ਪਰਮਾਤਮਾ ਦੀ ਪ੍ਰਾਪਤੀ ਲਈ ਕਠੋਰ ਯੋਗ ਆਸਨਾ ਤੱਕ ਹੀ ਸੀਮਤ ਹੋ ਕੇ ਰਹਿ ਗਏ ਸਨ। ਉਹ ਪਰਮਾਤਮਾ ਦੀ ਪ੍ਰਾਪਤੀ ਦੇ ਅਸਲ ਮਾਰਗ ਤੋਂ ਅਣਜਾਣ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਵਿਸ਼ਾਲ ਵਿਚਾਰਧਾਰਾ ਪ੍ਰਦਾਨ ਕੀਤੀ ਹੈ। ਇਸ ਮੌਕੇ ਪ੍ਰੋਗਰਾਮ ਦੇ ਦੌਰਾਨ ਭਾਈ ਰਣਜੀਤ ਸਿੰਘ, ਭਾਈ ਬਲਦੇਵ ਸਿੰਘ, ਭਾਈ ਜਸਪਾਲ ਸਿੰਘ ਨੇ ਸ਼ਬਦ ਗੁਰਬਾਣੀ ਦਾ ਗਾਇਨ ਕਰਕੇ ਸੰਗਤਾਂ ਨੂੰ ਅਨੰਦ ਪ੍ਰਦਾਨ ਕੀਤਾ। ਸਮੂਹ ਸੰਗਤ ਦੇ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ।
ਪਿਛਲੀ ਖ਼ਬਰ ਕਸਬਾ ਮੁਰਾਦਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪਿੰਡ ਮਾਲਚੱਕ, ਦੀਨੇਵਾਲ ਤੇ ਜਹਾਂਗੀਰ ਖੁਰਦ ਤੋਂ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆ ਨੂੰ ਛੱਡ ਕੇ ਆਗੂ ਕਾਂਗਰਸ ’ਚ ਹੋਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।