26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ਖੇਡਾਂ ਵਤਨ ਪੰਜਾਬ ਦੀਆਂ’ ’ਚ ਪੰਜਾਬ ਜੇਤੂ ਲੜਕੀਆਂ ਦੀ ਅੰਡਰ-17 ਵਾਲੀਬਾਲ ਟੀਮ ਦਾ ਸਕੂਲ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਖਡੂਰ ਸਾਹਿਬ, 25 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀ ਪਟਿਆਲਾ ਵਿਖੇ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਪੰਜਾਬ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਤਰਨ ਤਾਰਨ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਜੇਤੂ ਟੀਮ ਦਾ ਸਕੂਲ ਵਿਚ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕਰਨ ਮੌਕੇ ਸੰਸਥਾ ਦੇ ਸੰਸਥਾਪਕ ਪ੍ਰਿੰਸੀਪਲ ਹਰਭਜਨ ਸਿੰਘ ਕੰਗ ਨੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ,ਪ੍ਰਿੰਸੀਪਲ ਅਮਨਦੀਪ ਕੌਰ ਕੰਗ, ਸਮੂਹ ਸਟਾਫ, ਜੇਤੂ ਬੱਚਿਆਂ ਦੇ ਮਾਤਾ-ਪਿਤਾ ਅਤੇ ਸਮੂਹ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਡੇ ਸੰਸਥਾ ਦੀਆਂ ਇਹਨਾਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਵਿਚੋਂ ਪਹਿਲਾਂ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ।

ਅਜੀਤ ਡੈਸਕ 26-11-2026
ਖਡੂਰ ਸਾਹਿਬ, 25 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀ ਪਟਿਆਲਾ ਵਿਖੇ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਪੰਜਾਬ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਤਰਨ ਤਾਰਨ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-17 ਲੜਕੀਆਂ ਦੇ ਵਾਲੀਬਾਲ ਮੁਕਾਬਲਿਆਂ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਜੇਤੂ ਟੀਮ ਦਾ ਸਕੂਲ ਵਿਚ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕਰਨ ਮੌਕੇ ਸੰਸਥਾ ਦੇ ਸੰਸਥਾਪਕ ਪ੍ਰਿੰਸੀਪਲ ਹਰਭਜਨ ਸਿੰਘ ਕੰਗ ਨੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ,ਪ੍ਰਿੰਸੀਪਲ ਅਮਨਦੀਪ ਕੌਰ ਕੰਗ, ਸਮੂਹ ਸਟਾਫ, ਜੇਤੂ ਬੱਚਿਆਂ ਦੇ ਮਾਤਾ-ਪਿਤਾ ਅਤੇ ਸਮੂਹ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਡੇ ਸੰਸਥਾ ਦੀਆਂ ਇਹਨਾਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਵਿਚੋਂ ਪਹਿਲਾਂ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਪੰਜਾਬ ਵਿਚ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਤੋਂ ਹੀ ਵੱਖ-ਵੱਖ ਉਮਰ ਵਰਗਾਂ ਵਿਚ ਹਰ ਸਾਲ ਸਾਡੀ ਇਹ ਟੀਮ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਿਲ ਕਰ ਰਹੀ ਹੈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਸਾਡੀ ਇਹ ਟੀਮ ਇਸ ਸਾਲ ਪਹਿਲਾਂ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰ ਚੁੱਕੀ ਹੈ ਅਤੇ ਇਸ ਟੀਮ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਵਲੋਂ ਰਾਸ਼ਟਰੀ ਪੱਧਰ ਤੇ ਖੇਡ ਚੁੱਕੀਆਂ ਹਨ। ਉਨ੍ਹਾਂ ਨੇ ਇਸ ਜਿੱਤ ਦਾ ਸਿਹਰਾ ਬੱਚਿਆਂ ਦੇ ਮਾਤਾ-ਪਿਤਾ ਦੇ ਸਹਿਯੋਗ,ਟੀਮ ਦੀਆਂ ਖਿਡਾਰਨਾਂ ਅਤੇ ਖਾਸ ਤੌਰ ’ਤੇ ਟੀਮ ਕੋਚ ਸੁਖਵਿੰਦਰ ਸਿੰਘ ਕੰਗ ਅਤੇ ਬਲਜੀਤ ਕੌਰ ਦੇਊ ਦੀ ਸਖਤ ਮਿਹਨਤ ਦੇ ਸਿਰ ਬੰਨਿਆ। ਇਸ ਮੌਕੇ ਸਮੂਹ ਸਟਾਫ ਤੋਂ ਇਲਾਵਾ ਜੇਤੂ ਵਿਦਿਆਰਥਣਾਂ ਦੇ ਮਾਤਾ ਪਿਤਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਜਨਗਣਨਾ ਸੰਬੰਧੀ ਜ਼ਿਲ੍ਹੇ ਵਿਚ ਡਿਜੀਟਲ ਵੈਨ ਰਾਹੀਂ ਫ਼ੈਲਾਈ ਜਾ ਰਹੀ ਹੈ ਜਾਗਰੂਕਤਾ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਗੁਰਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।