ਸੀਨੀਅਰ ਅਕਾਲੀ ਆਗੂ ਸ਼ੇਰਾ ਨੂੰ ਸਦਮਾ : ਭਰਾ ਦਾ ਦਿਹਾਂਤ
ਅੰਮ੍ਰਿਤਸਰ, 25 ਨਵੰਬਰ (ਜੱਸ)-ਹਲਕਾ ਅੰਮ੍ਰਿਤਸਰ ਪੂਰਬੀ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਛੋਟੋ ਭਰਾ ਦਲੇਰ ਸਿੰਘ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਉਹ ਕੁਝ ਸਮੇਂ ਤੋਂ ਬੀਮਾਰ ਸਨ।
ਅਜੀਤ ਡੈਸਕ
26-11-2026