28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨਵੰਬਰ ਨੂੰ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੋਸ ਰੈਲੀ

ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ।

ਜਾਣਕਾਰੀ ਦਿੰਦੇ ਹੋਏ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਦੇ ਆਗੂ। ਤਸਵੀਰ: ਲਵਲੀ 28-11-2026
ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਮੁਕੰਮਲ ਬਹਾਲੀ ਦੀ ਮੰਗ ਨੂੰ ਲੈ ਕੇ ਮਿਤੀ 29 ਨਵੰਬਰ 2026 ਦਿਨ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਸੁਨਾਮ ਸਥਿਤ ਰਿਹਾਇਸ਼ ਦੇ ਬਾਹਰ ਇਕ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਸਾਂਝਾ ਮੰਚ ਦੇ ਆਗੂਆਂ ਅੰਮ੍ਰਿਤਪਾਲ ਸਿੰਘ ਬਾਕੀਪੁਰ, ਬਲਜੀਤ ਟੌਮ, ਗੁਰਪ੍ਰੀਤ ਸਿੰਘ ਮਾੜੀਮੇਘਾ, ਕਾਰਜ ਸਿੰਘ ਕੈਰੋਂ, ਕੰਵਲਪ੍ਰੀਤ ਝਾਮਕਾ, ਨਰਿੰਦਰ ਨੂਰ, ਗੁਰਵੇਲ ਸਿੰਘ, ਮਨਜੀਤ ਸਿੰਘ ਬੱਲ, ਰਵੀ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਜਾਵੇਗੀ, ਪਰ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਬਾਅਦ ਪੁਰਾਣੀ ਪੈਨਸ਼ਨ ਸੰਬੰਧੀ ਇਕ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜ ਲਿਆ ਗਿਆ ਹੈ। ਸਾਂਝਾ ਮੰਚ ਵਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਖ਼ਾਸ ਕਰਕੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਸਾਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ । ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਸਾਂਝਾ ਮੰਚ ਨੇ ਸਮੂਹ ਮੁਲਾਜ਼ਮ ਵਰਗ ਨੂੰ ਸੁਨਾਮ ਰੈਲੀ ਵਿਚ ਵੱਡੇ ਜਥਿਆਂ ਸਮੇਤ ਪਹੁੰਚਣ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਆਈ.ਟੀ.ਆਈਜ਼ ਦੇ ਗੈਸਟ ਫੈਕਲਟੀ/ਕੰਟਰੈਕਟ ਇੰਸਟਰਕਟਰਾਂ ਵਲੋਂ ਨੰਗਲ ਵਿਖੇ 5 ਨੂੰ ਰੋਸ ਪ੍ਰਦਰਸ਼ਨ ਅਤੇ ਧਰਨਾ ਦੇਣ ਦਾ ਐਲਾਨ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਨਾਲ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।