27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਰਹੇ - ਭਲਾਈਪੁਰ

ਮੀਆਂਵਿੰਡ, 27 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਦੇ ਪਿੰਡਾਂ ਵਿੱਚ ਪਾਰਟੀ ਦੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ। ਪਿੰਡ ਜਲਾਲਾਬਾਦ ਵਿਖੇ ਹਲਕੇ ਵਿੱਚ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਉਹ ਜਿਸ ਤਰ੍ਹਾਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਦੇ ਲੋਕ ਚਾਹੁੰਦੇ ਹਨ ਕਿ ਇਸ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿਚ ਆਵੇ, ਉਸੇ ਤਰ੍ਹਾਂ ਪੂਰੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ।

ਅਜੀਤ ਡੈਸਕ 28-11-2026
ਮੀਆਂਵਿੰਡ, 27 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਦੇ ਪਿੰਡਾਂ ਵਿੱਚ ਪਾਰਟੀ ਦੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ। ਪਿੰਡ ਜਲਾਲਾਬਾਦ ਵਿਖੇ ਹਲਕੇ ਵਿੱਚ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੇ ਗ੍ਰਹਿ ਵਿਖੇ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਭਲਾਈਪੁਰ ਨੇ ਕਿਹਾ ਕਿ ਉਹ ਜਿਸ ਤਰ੍ਹਾਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਦੇ ਲੋਕ ਚਾਹੁੰਦੇ ਹਨ ਕਿ ਇਸ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿਚ ਆਵੇ, ਉਸੇ ਤਰ੍ਹਾਂ ਪੂਰੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ ਸੌਂਪਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਹੁਣ ਪਹਿਲਾਂ ਵਰਗਾ ਸਮਾਂ ਨਹੀਂ ਰਿਹਾ ਕਿ ਲੋਕ ਝੂਠੀਆਂ ਗੱਲਾਂ ਵਿਚ ਆ ਕੇ ਆਪਣੇ ਵੋਟ ਦਾ ਇਸਤੇਮਾਲ ਕਰ ਦੇਣਗੇ। ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ। ਇਸ ਕਰ ਕੇ ਉਹ ਆਪ ਮੁਹਾਰੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕ ਦੂਜੇ ਨੂੰ ਪ੍ਰੇਰਿਤ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਸਾਬਕਾ ਚੇਅਰਮੈਨ ਸਤਨਾਮ ਸਿੰਘ ਬਿੱਟੂ ਤਖਤੂਚੱਕ, ਸਾਬਕਾ ਸਰਪੰਚ ਗੁਰਦਿਆਲ ਸਿੰਘ ਕੰਗ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸੰਮਤੀ ਮੈਂਬਰ ਪਵਿੱਤਰਜੀਤ ਸਿੰਘ ਸਾਬਾ ਭਲੋਜਲਾ, ਸਾਬਕਾ ਸਰਪੰਚ ਨਿਰਮਲ ਸਿੰਘ ਪੱਡਾ, ਸਾਬਕਾ ਸਰਪੰਚ ਅਵਤਾਰ ਸਿੰਘ ਤਖਤੂਚੱਕ, ਬਲਦੇਵ ਸਿੰਘ ਏਕਲਗੱਡਾ, ਪੀ.ਏ. ਜਗਦੀਪ ਸਿੰਘ ਮਾਨ, ਸਾਬਕਾ ਸਰਪੰਚ ਨੌਬੀ ਗਿੱਲ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਭੋਰਛੀ, ਸਾਬਕਾ ਸਰਪੰਚ ਲਖਵਿੰਦਰ ਸਿੰਘ ਭਿੰਡਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਪ੍ਰਤੀ ਸ਼ਰਧਾ ਤੇ ਵਫ਼ਾਦਾਰੀ ਰੱਖਣ ਦਾ ਦਿਵਾਇਆ ਪ੍ਰਣ ਅਗਲੀ ਖ਼ਬਰ ਅਕਾਲੀ ਤੇ ਭਾਜਪਾ ਗੱਠਜੋੜ ਨੂੰ ਪੰਜਾਬ ਵਾਸੀਆਂ ਨੇ ਚੋਣਾਂ ਤੋਂ ਪਹਿਲਾਂ ਹੀ ਨਕਾਰਨਾ ਚਾਲੂ ਕੀਤਾ-ਖੇੜਾ,ਚੱਠੂ ਤੇ ਵਿੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।