ਪਿੰਡ ਖਵਾਸਪੁਰ ਦੀ ਸੰਗਤ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਿੱਲਾ ਸੇਰੋਂ ਦੀ ਚੜ੍ਹਦੀ ਕਲ੍ਹਾ ਲਈ ਕਰਵਾਏ ਸੁਖਮਨੀ ਸਾਹਿਬ ਦੇ ਪਾਠ
ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)- ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਖਵਾਸਪੁਰ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਹਿਬ ਸਿੰਘ ਭਗਤ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਚੜ੍ਹਦੀ ਕਲ੍ਹਾ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਜਿਸ ਵਿਚ ਵਿਸ਼ੇਸ ਤੌਰ ’ਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਸਮੂਹ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਹ ਪਾਰਟੀ ਨੂੰ ਸਮਰਪਿਤ ਵਰਕਰਾਂ ਦੀ ਮਿਹਨਤ ਸਦਕਾ ਹੀ ਹੋ ਸਕਦੀ ਹੈ ।
ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)- ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਪਿੰਡ ਖਵਾਸਪੁਰ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਾਹਿਬ ਸਿੰਘ ਭਗਤ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੀ ਚੜ੍ਹਦੀ ਕਲ੍ਹਾ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਜਿਸ ਵਿਚ ਵਿਸ਼ੇਸ ਤੌਰ ’ਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਸਮੂਹ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਹ ਪਾਰਟੀ ਨੂੰ ਸਮਰਪਿਤ ਵਰਕਰਾਂ ਦੀ ਮਿਹਨਤ ਸਦਕਾ ਹੀ ਹੋ ਸਕਦੀ ਹੈ । ਇਸ ਮੌਕੇ ਉਨ੍ਹਾਂ ਨੇ ਖਵਾਸਪੁਰ ਦੀ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਐਸ.ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਧੂੰਦਾ, ਜ਼ਿਲ੍ਹਾ ਬੀ.ਸੀ. ਪ੍ਰਧਾਨ ਮਨਜਿੰਦਰ ਸਿੰਘ ਲਾਟੀ, ਬੀ.ਸੀ. ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਐੱਸ.ਸੀ. ਪ੍ਰਧਾਨ ਕਸ਼ਮੀਰ ਸਿੰਘ ਸਹੋਤਾ, ਜਨਰਲ ਕੌਂਸਲ ਮੈਂਬਰ, ਕੁਲਦੀਪ ਸਿੰਘ ਲਾਹੌਰੀਆ, ਬਲਦੇਵ ਸਿੰਘ ਸ਼ੈਲਰ ਵਾਲੇ, ਹਰਦੇਵ ਸਿੰਘ, ਸਰਬਜੀਤ ਸਿੰਘ, ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਬਾਬਾ ਜੱਸਾ ਸਿੰਘ, ਸਤਨਾਮ ਸਿੰਘ ਠੇਕੇਦਾਰ, ਮੱਸਾ ਸਿੰਘ, ਬਲਕਾਰ ਸਿੰਘ ਧੂੰਦਾ, ਬਲਵਿੰਦਰ ਸਿੰਘ, ਜੈਮਲ ਸਿੰਘ ਜਾਮਾਰਾਏ ਆਦਿ ਹਾਜ਼ਰ ਸਨ।