06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਡਾ. ਚੀਮਾ ਨੇ ਪਾਇਲ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੀਤਾ ਵਿਚਾਰ-ਵਟਾਂਦਰਾ <br/>

ਅਜੀਤ ਡੈਸਕ 01-01-2026
ਖੰਨਾ/ਪਾਇਲ, 31 ਦਸੰਬਰ (ਹਰਜਿੰਦਰ ਸਿੰਘ ਲਾਲ/ਰਜਿੰਦਰ ਸਿੰਘ/ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ ਅੱਜ ਪਾਇਲ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਕੌਮੀ ਮੀਤ ਪ੍ਰਧਾਨ ਇੰਜ ਜਗਦੇਵ ਸਿੰਘ ਬੋਪਾਰਾਏ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਜਥੇਦਾਰ ਜਗਮੇਲ ਸਿੰਘ ਬੌਂਦਲੀ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹੋਰ ਆਗੂ ਹਾਜ਼ਰ ਸਨ | ਇਨ੍ਹਾਂ ਆਗੂਆਂ ਨੇ ਦਲਜੀਤ ਸਿੰਘ ਚੀਮਾ ਨੂੰ ਭਰੋਸਾ ਦਿੱਤਾ ਕਿ ਉਹ ਹਲਕੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੋਕ ਲਹਿਰ ਬਣਾ ਕੇ ਆਪ ਸਰਕਾਰ ਨੂੰ ਚਲਦਾ ਕਰਨ ਲਈ ਇਸ ਹਲਕੇ ਦਾ ਅਹਿਮ ਰੋਲ ਨਿਭਾਉਣਗੇ | ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੁਖਬੀਰ ਸਿੰਘ ਬਾਦਲ ਅੰਤਰਰਾਸ਼ਟਰੀ ਪੱਧਰ 'ਤੇ ਪੜ੍ਹੇ ਲਿਖੇ, ਅਗਾਂਹਵਧੂ ਸੋਚ ਦੇ ਮਾਲਕ ਹਨ | ਉਨ੍ਹਾਂ ਨੇ ਸੂਬੇ ਨੂੰ ਤਰੱਕੀ ਵੱਲ ਲਿਜਾਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਪਣੇ ਪਿਤਾ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਦੇ ਕਾਰਜ ਕਾਲ ਦੌਰਾਨ ਸਮੁੱਚੀ ਲੀਡਰਸ਼ਿਪ ਦੇ ਸਲਾਹ ਮਸ਼ਵਰੇ ਨਾਲ ਵੱਡੇ ਵੱਡੇ ਪ੍ਰਾਜੈਕਟ ਲਿਆਂਦੇ ਸਨ | ਸੂਬੇ ਨੂੰ ਸੁਖਬੀਰ ਸਿੰਘ ਬਾਦਲ ਵਰਗੇ ਲੀਡਰ ਦੀ ਹੀ ਦੋਬਾਰਾ ਬਹੁਤ ਸਖਤ ਲੋੜ ਹੈ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਹੈ ਜਿਸ ਅੰਦਰ ਸੂਬੇ ਦਾ ਦਰਦ ਛੁਪਿਆ ਹੋਇਆ ਹੈ | ਪੰਜਾਬ ਦੇ ਹਿਤਾਂ ਦੀ ਗੱਲ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਹੁਤ ਹੀ ਸਖ਼ਤ ਮਿਹਨਤ ਨਾਲ ਪਾਰਟੀ ਨੂੰ ਖੜ੍ਹਾ ਕਰ ਰਹੇ ਹਨ ਤੇ ਹੇਠਲੇ ਪੱਧਰ ਦੇ ਆਗੂਆਂ ਦਾ ਫ਼ਰਜ਼ ਵੀ ਬਣਦਾ ਹੈ ਕਿ ਉਹ ਬਿਨਾਂ ਕਿਸੇ ਲੋਭ ਲਾਲਚ ਤੇ ਈਰਖਾ ਤੋਂ ਉੱਪਰ ਉੱਠ ਕੇ ਪੈਦਾ ਹੋਈ ਲੋਕ ਲਹਿਰ ਨੂੰ ਅੱਗੇ ਵਧਾਉਣ | ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਲੜਨ ਵਾਲੇ, ਸਹਿਯੋਗ ਕਰਨ ਵਾਲੇ ਅਤੇ ਜਿੱਤਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਅÏਖੇ ਵੇਲੇ ਦੇ ਮਲਾਹ ਹਨ, ਜਿਨ੍ਹਾਂ ਨੇ ਪਾਰਟੀ ਨੂੰ ਖੜ੍ਹਾ ਕਰ ਦਿੱਤਾ ਹੈ ਅਤੇ ਹੁਣ ਆਗੂਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਏਕਤਾ ਤੇ ਇਤਫ਼ਾਕ ਨਾਲ ਇਸ ਲਹਿਰ ਨੂੰ ਹੋਰ ਅੱਗੇ ਤੋਰਿਆ ਜਾਵੇ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਨੇ ਹਰੇਕ ਵਰਗ ਨੂੰ ਤੰਗ ਕਰ ਦਿੱਤਾ | ਇਸ ਮੌਕੇ ਮਨਜੀਤ ਸਿੰਘ ਮਦਨੀ ਪੁਰ ਹਲਕਾ ਇੰਚਾਰਜ, ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ,ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ, ਰਘਵੀਰ ਸਿੰਘ ਸਹਾਰਨ ਮਾਜਰਾ ਆਦਿ ਨੇ ਕਿਹਾ ਕਿ ਹੁਣ ਸਮਾਂ ਆ ਚੁੱਕਿਆ ਕਿ ਪੰਜਾਬ ਦਾ ਹਰ ਜ਼ਿੰਮੇਵਾਰ ਨਾਗਰਿਕ ਸੱਚੇ ਵਿਕਾਸ ਅਤੇ ਸੁਰੱਖਿਅਤ ਭਵਿੱਖ ਲਈ ਅਕਾਲੀ ਦਲ ਦਾ ਹੱਥ ਮਜ਼ਬੂਤ ਕਰਨ ਲਈ ਆਪ ਮੁਹਾਰੇ ਅੱਗੇ ਆਵੇ, ਜਿਸ ਸਦਕਾ 2027 'ਚ ਸ਼੍ਰੋਮਣੀ ਅਕਾਲੀ ਦਲ ਪੂਰਨ ਬਹੁਮਤ ਨਾਲ ਸਰਕਾਰ ਬਣਾਏਗਾ | ਇਸ ਮੌਕੇ ਬੇਅੰਤ ਸਿੰਘ ਪੰਧੇਰ ਖੇੜੀ, ਗੁਰਦੀਪ ਸਿੰਘ ਚਾਪੜਾ, ਮਨਦੀਪ ਸਿੰਘ ਚਾਪੜਾ, ਬਾਬਾ ਜੋਰਾ ਸਿੰਘ ਸਹਾਰਨ ਮਾਜਰਾ, ਮਨਪ੍ਰੀਤ ਸਿੰਘ ਬਿੱਲਾ, ਰਕੇਸ਼ ਕੁਮਾਰ, ਬੂਟਾ ਸਿੰਘ, ਗੁਰਸ਼ਰਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਮਿਆਦ ਮੁੱਕੀ <br/> ਅਗਲੀ ਖ਼ਬਰ ਡਾਕਟਰ ਵਲੋਂ ਟੀਕਾ ਲਗਾਏ ਜਾਣ ਨਾਲ ਬੱਚੇ ਦੀ ਮÏਤ, ਪਰਿਵਾਰ ਵਲੋਂ ਭਾਰੀ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।