07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮੇਅਰ ਇੰਦਰਜੀਤ ਕੌਰ ਤੇ ਵਿਧਾਇਕ ਭੋਲਾ ਗਰੇਵਾਲ ਵਲੋਂ ਹੀਰਾ ਵਿਹਾਰ 'ਚ ਨਵੀਂ ਪਾਣੀ ਸਪਲਾਈ ਲਾਈਨਾਂ ਦੇ ਪ੍ਰੋਜੈਕਟ ਦਾ ਉਦਘਾਟਨ <br/>

ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਭੁਪਿੰਦਰ ਸਿੰਘ ਬੈਂਸ)- ਸ਼ਹਿਰ ਵਾਸੀਆਂ ਨੰੂ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਨਿਗਮ ਮੇਅਰ ਇੰਦਰਜੀਤ ਕੌਰ ਤੇ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨੇ ਬੁੱਧਵਾਰ ਨੰੂ ਵਾਰਡ ਨੰਬਰ 13 ਦੇ ਹੀਰਾ ਵਿਹਾਰ ਖੇਤਰ ਵਿਚ ਨਵੀਂ ਪਾਣੀ ਸਪਲਾਈ ਲਾਈਨਾਂ ਵਿਛਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ | ਇਸ ਮੌਕੇ ਮੇਅਰ ਇੰਦਰਜੀਤ ਕੌਰ ਨੇ ਦੱਸਿਆ ਕਿ ਇਲਾਕੇ ਵਿਚ ਪੁਰਾਣੀਆਂ ਪਾਣੀ ਸਪਲਾਈ ਲਾਈਨਾਂ ਸਮੇਂ ਦੇ ਨਾਲ ਖਰਾਬ ਹੋ ਚੁੱਕੀਆਂ ਸਨ, ਜਿਸ ਕਾਰਨ ਲੋਕਾਂ ਨੰੂ ਪਾਣੀ ਦੀ ਸਪਲਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਲਾਕਾ ਨਿਵਾਸੀਆਂ ਵਲੋਂ ਲੰਮੇ ਸਮੇਂ ਤੋਂ ਇਸ ਸਮੱਸਿਆ ਨੂੰ ਉਠਾਇਆ ਜਾ ਰਿਹਾ ਸੀ | ਮੇਅਰ ਨੇ ਕਿਹਾ ਕਿ ਲੋਕਾਂ ਦੀ ਮੰਗ ਨੰੰੂ ਧਿਆਨ ਵਿਚ ਰੱਖਦੇ ਹੋਏ ਲਗਭਗ 35 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਪਾਣੀ ਸਪਲਾਈ ਲਾਈਨਾਂ ਵਿਛਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੰੂ ਇਹ ਪ੍ਰੋਜੈਕਟ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |

ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕÏਰ ਜੀ ਦੀ ਯਾਦ 'ਚ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਅੱਖਾਂ ਦਾ ਫ੍ਰੀ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ 4 ਨੂੰ -ਮਲਹੋਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।