07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ-1 ਵਿਖੇ 5 ਰੋਜ਼ਾ ਮਹਾਨ ਗੁਰਮਤਿ ਸਮਾਗਮ ਅੱਜ ਤੋਂ <br/>

ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹ ਸਮਾਗਮ 1 ਤੋਂ ਲੈਕੇ 5 ਜਨਵਰੀ ਦਿਨ ਸੋਮਵਾਰ ਤੱਕ ਚੱਲਣਗੇ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ 17 ਦਸੰਬਰ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਸਮਾਪਤੀ 31 ਦਸੰਬਰ ਨੂੰ ਹੋ ਗਈ ਹੈ | 1 ਜਨਵਰੀ ਵੀਰਵਾਰ ਅੰਮਿ੍ਤ ਵੇਲੇ ਤੋਂ ਇਹ ਸਮਾਗਮ ਸ਼ੁਰੂ ਹੋ ਜਾਣਗੇ | ਇਨ੍ਹਾਂ ਸਮਾਗਮਾਂ ਵਿਚ ਪੰਥ ਪ੍ਰਸਿੱਧ ਰਾਗੀ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ ਕੇ ਹਿੱਸਾ ਲੈਣ |

ਪਿਛਲੀ ਖ਼ਬਰ ਸ਼ਬਦ ਲਾਇਬ੍ਰੇਰੀ ਮੰਗਲੀ ਟਾਂਡਾ ਵਿਖੇ ਸਿੱਖ ਕੌਮ ਦੇ ਸ਼ਹੀਦਾਂ ਨੂੰ ਕੀਤਾ ਯਾਦ <br/> ਅਗਲੀ ਖ਼ਬਰ ਭਾਕਿਊ ਦੁਆਬਾ ਦੇ ਮਾਲਵਾ ਜ਼ੋਨ ਨੇ ਚੂਹੜਪੁਰ ਵਿਚ ਇਸਤਰੀ ਵਿੰਗ ਇਕਾਈ ਦਾ ਕੀਤਾ ਗਠਨ-ਕਾਦੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।