08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਕੇਂਦਰ ਮਨਰੇਗਾ ਦਾ ਬੋਝ ਸੂਬਿਆਂ 'ਤੇ ਪਾ ਕੇ ਰੁਜ਼ਗਾਰ ਗਰੰਟੀ ਦੇਣ ਤੋਂ ਭੱਜੀ-ਚੌਹਾਨ

ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਮਹਾਤਮਾਂ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾਂ (ਮਨਰੇਗਾ) ਦਾ ਕੇਵਲ ਨਾਮ ਹੀ ਨਹੀਂ ਬਦਲਿਆ ਜਾ ਰਿਹਾ ਬਲਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰੁਜ਼ਗਾਰ ਗਰੰਟੀ ਤੋਂ ਭੱਜਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਜੈਮਲ ਸਿੰਘ ਚੌਹਾਨ ਨੇ ਕਿਹਾ ਕਿ ਭਾਜਪਾ ਮਨਰੇਗਾ ਨੂੰ ਖ਼ਤਮ ਕਰਕੇ ਦੇਸ਼ ਦੇ ਲੱਖਾਂ ਲੋਕਾਂ ਦੀ ਰੋਜ਼ੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਾਂਗਰਸ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ 8 ਜਨਵਰੀ ਤੋਂ ਵਿੱਢੇ ਜਾ ਰਹੇ ਸੰਘਰਸ਼ ਦਾ ਹਿੱਸਾ ਬਣਨ ਤਾਂ ਕਿ ਕਾਲੇ ਕਾਨੂੰਨ ਵਾਂਗ ਇਸ ਕਾਨੂੰਨ ਨੂੰ ਵੀ ਰੱਦ ਕਰਵਾਇਆ ਜਾ ਸਕੇ |

ਪਿਛਲੀ ਖ਼ਬਰ ਆਲਮਗੀਰ ਸਾਲਾਨਾ ਸਮਾਗਮ ਦੇ ਦੂਜੇ ਦਿਨ ਭਾਈ ਨਗਾਹੀਆ ਜੀ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਦੇ ਜ਼ਿਲ੍ਹਾ ਹਸਪਤਾਲਾਂ ਵਿਚ 200 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।