08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

816 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਚਾਰ ਕਾਬੂ <br/>

ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 816 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਕਿ੍ਸ਼ਨਾ ਕੁਮਾਰ ਵਾਸੀ ਭਾਮੀਆਂ, ਪਰਮਵੀਰ ਸਿੰਘ ਵਾਸੀ ਉੱਤਰਾਖੰਡ, ਰਵੀ ਸਿੰਘ ਵਾਸੀ ਇੰਦਰਾ ਕਾਲੋਨੀ ਅਤੇ ਤੀਰਥ ਚੀਮਾ ਚੌਂਕ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਕਥਿਤ ਦੋਸ਼ੀਆਂ ਨੂੰ ਗਣੇਸ਼ ਕਾਲੋਨੀ ਨੇੜਿਓਾ ਉਸ ਵੇਲੇ ਕਾਬੂ ਕੀਤਾ ਜਦੋਂ ਕਿ ਇਹ ਕਥਿਤ ਦੋਸ਼ੀ ਸ਼ਰਾਬ ਦੀ ਸਪਲਾਈ ਕਰਨ ਲਈ ਇਕ ਟੈਂਪੂ ਵਿਚ ਜਾ ਰਹੇ ਸਨ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਰਕੇਸ਼ ਗੋਇਲ ਵਾਸੀ ਪਿੰਡ ਕਟਾਣੀ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਪਿੰਡ ਕਟਾਣੀ ਕਲਾਂ ਨੇੜਿਓਾ ਹੀ ਕਾਬੂ ਕੀਤਾ ਹੈ, ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਦਾਜ ਦਾ ਮਾਮਲਾ
ਪੁਲਿਸ ਨੇ ਮਨਪ੍ਰੀਤ ਕੌਰ ਵਾਸੀ ਪ੍ਰਤਾਪ ਸਿੰਘ ਵਾਲਾ ਦੀ ਸ਼ਿਕਾਇਤ 'ਤੇ ਮਨਪ੍ਰੀਤ ਸਿੰਘ ਵਾਸੀ ਮੋਗਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਕਥਿਤ ਦੋਸ਼ੀ ਉੱਤੇ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ |
ਟੈਂਪੂ ਚੋਰੀ
ਸਥਾਨਕ ਨਿਊ ਅਸ਼ੋਕ ਨਗਰ ਤੋਂ ਚੋਰਾਂ ਵਲੋਂ ਰਜਿੰਦਰ ਕੁਮਾਰ ਦਾ ਟੈਂਪੂ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ | ਰਜਿੰਦਰ ਕੁਮਾਰ ਨੇ ਟੈਂਪੂ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ |
ਵਿਆਹ ਦਾ ਝਾਂਸਾ ਦੇ ਨਬਾਲਗ ਵਰਗਲਾਈ
ਪੁਲਿਸ ਨੇ ਦਿਲਸ਼ਾਦ ਅੰਸਾਰੀ ਵਾਸੀ ਨਿਊ ਸ਼ਿਵਾਜੀ ਨਗਰ ਦੀ ਸ਼ਿਕਾਇਤ 'ਤੇ ਆਰੀਅਨ ਵਾਸੀ ਨਿਊ ਸ਼ਿਵਾਜੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਦੀ ਲਿਖਵਾਈ ਮੁੱਢਲੀ ਰਿਪੋਰਟ ਵਿਚ ਕਥਿਤ ਦੋਸ਼ੀ ਉੱਤੇ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ |
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ
ਪੁਲਿਸ ਨੇ ਰਾਮਜੀਤ ਸਿੰਘ ਵਾਸੀ ਪਿੰਡ ਸਾਇਆ ਕਲਾਂ ਦੀ ਸ਼ਿਕਾਇਤ 'ਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਕੁੱਪ ਕਲਾਂ ਅਤੇ ਮੁਹੰਮਦ ਸੌਦਾਗਰ ਵਾਸੀ ਪਿੰਡ ਭੈਣੀ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਸ਼ਿਕਾਇਤ ਕਰਤਾ ਨੇ ਦੋਸ਼ੀਆਂ ਉਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 2 ਲੱਖ 60 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਮੋਹਿਤ ਵਾਸੀ ਗਿਆਸਪੁਰਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 28 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਧੰਦੇ ਵਿਚ ਸੀ | ਪੁਲਿਸ ਨੇ ਉਸ ਨੰੂ ਸ਼ਹੀਦ ਭਗਤ ਸਿੰਘ ਨਗਰ ਦੁਗਰੀ ਨੜਿਓਾ ਕਾਬੂ ਕੀਤਾ ਹੈ |
ਪਤਨੀ ਦੀ ਕੁੱਟਮਾਰ
ਪੁਲਿਸ ਨੇ ਮਿੰਨੀ ਲੂੰਬਾ ਪੁੱਤਰੀ ਸੁਸ਼ੀਲ ਕੁਮਾਰ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਿਤ ਕੱਕੜ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਛੇ ਸਾਲ ਪਹਿਲਾਂ ਹੋਈ ਸੀ | ਪਿਛਲੇ ਕੁਝ ਸਮੇਂ ਤੋਂ ਕਥਿਤ ਦੋਸ਼ੀ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰ ਰਿਹਾ ਸੀ | ਬੀਤੇ ਦਿਨ ਕਥਿਤ ਦੋਸ਼ੀ ਵਲੋਂ ਉਸਦੀ ਦਾਜ ਦੀ ਮੰਗ ਪੂਰੀ ਨਾ ਹੋਣ ਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਜਾਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫਤਾਰੀ ਨਹੀਂ ਕੀਤੀ ਗਈ ਹੈ |
ਐਕਟਿਵਾ ਚੋਰੀ
ਸਥਾਨਕ ਮਾਡਲ ਟਾਊਨ ਤੋਂ ਚੋਰਾਂ ਵਲੋਂ ਸੂਰਜ ਅਰੋੜਾ ਦਾ ਐਕਟਿਵਾ ਸਕੂਟਰ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਰਹੀ ਨਾਕਾਮ-ਕਾਉਂਕੇ ਅਗਲੀ ਖ਼ਬਰ ਸ਼ਹਿਰ ਦੇ ਮੁੱਖ ਡਾਕਘਰ 'ਚ ਮੁੱਢਲੀਆਂ ਸਹੂਲਤਾਂ ਦੀ ਘਾਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।