08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਰਹੀ ਨਾਕਾਮ-ਕਾਉਂਕੇ

ਅਜੀਤ ਡੈਸਕ 01-01-2026
ਲੁਧਿਆਣਾ, 31 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਸਦੀਪ ਸਿੰਘ ਕਾਉਂਕੇ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕਰ ਸਕੀ | ਉਨ੍ਹਾਂ ਦੱਸਿਆ ਕਿ ਸਾਲ 2026 ਵਿਚ ਯੂਥ ਅਕਾਲੀ ਦਲ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਕਾਮੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗਾ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਕੋਈ ਦਿਨਾਂ ਵਿਚ ਯੂਥ ਅਕਾਲੀ ਵਰਕਰਾਂ ਦੀਆਂ ਮੀਟਿੰਗਾਂ ਲਗਾਤਾਰ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਤਾਂ ਜੋ ਉਹ ਸਰਕਾਰ ਦੀਆਂ ਨਕਾਮੀਆਂ ਲੋਕਾਂ ਸਾਹਮਣੇ ਰੱਖ ਸਕਣ | ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਰਿਕਾਰਡ ਤੋੜ ਵਿਕਾਸ ਹੋਇਆ ਹੈ | ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦਾ ਵਿਕਾਸ ਰੁਕ ਗਿਆ ਹੈ ਅਤੇ ਆਮ ਆਦਮੀ ਪਾਰਟੀ ਸਰਕਾਰ ਦੇ ਲੋਕਾਂ ਨਾਲ ਕੀਤੇ ਵਿਕਾਸ ਦੇ ਵਾਅਦੇ ਖੋਖਲੇ ਹੀ ਸਾਬਤ ਹੋ ਰਹੇ ਗਏ ਹਨ |

ਪਿਛਲੀ ਖ਼ਬਰ ਸੰਤ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਨਾਮ ਸਿਮਰਨ ਦੀ ਕਮਾਈ ਕੀਤੀ - ਚੇਅਰਮੈਨ ਗਿੱਲ ਅਗਲੀ ਖ਼ਬਰ 816 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਚਾਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।