25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ਼ੱਕੀ ਹਾਲਾਤ ਵਿਚ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ <br/>

ਅਜੀਤ ਡੈਸਕ 21-01-2026
ਲੁਧਿਆਣਾ, 20 ਜਨਵਰੀ (ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਉਮੈਕਸ ਫਲੈਟ ਕਲੋਨੀ ਵਿਚ ਸ਼ੱਕੀ ਹਾਲਾਤ ਵਿਚ ਇਕ ਕਾਰੋਬਾਰੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸੁਖਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 53 ਸਾਲ ਦੇ ਕਰੀਬ ਸੀ | ਜਾਂਚ ਕਰ ਰਹੇ ਅਧਿਕਾਰੀ ਐਸਐਚਓ ਜਗਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ ਅਤੇ ਉਸਨੇ ਬੀਤੀ ਰਾਤ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜਿਹੜੇ ਤੱਥ ਸਾਹਮਣੇ ਆਉਣਗੇ ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਮਾਘੀ ਮੇਲੇ ਦੇ ਪਵਿੱਤਰ ਦਿਹਾੜੇ 'ਤੇ ਪਾਵਨ ਸਰੂਪਾਂ ਸੰਬੰਧੀ ਝੂਠ ਬੋਲਣ 'ਤੇ ਮੁੱਖ ਮੰਤਰੀ ਅਸਤੀਫ਼ਾ ਦੇਣ-ਹੀਰਾ ਸਿੰਘ ਗਾਬ... ਅਗਲੀ ਖ਼ਬਰ ਭੈਣ ਦੇ ਸੱਸ-ਸੁਹਰੇ ਨੂੰ ਕਤਲ ਕਰਨ ਵਾਲੇ ਪ੍ਰਵਾਸੀ ਭਾਰਤੀ ਨੂੰ ਉਮਰ ਕੈਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।