25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗੈਂਗਸਟਰਾਂ ਖ਼ਿਲਾਫ਼ ਲੁਧਿਆਣਾ ਪੁਲਿਸ ਦੀ ਕਾਰਵਾਈ <br/>

ਅਜੀਤ ਡੈਸਕ 21-01-2026
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਤਹਿਤ ਪੁਲਿਸ ਵਲੋਂ ਗੈਂਗਸਟਰਾਂ ਨਾਲ ਸੰਬੰਧ ਰੱਖਣ ਵਾਲੇ 118 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਅੱਜ ਸਵੇਰੇ ਤੜਕੇ ਗੈਂਗਸਟਰਾਂ ਖ਼ਿਲਾਫ਼ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਤਹਿਤ ਪੁਲਿਸ ਵਲੋਂ ਗੈਂਗਸਟਰਾਂ ਨਾਲ ਸੰਬੰਧ ਰੱਖਣ ਵਾਲੇ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਲਈ 100 ਤੋਂ ਵੱਧ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ ਅਤੇ ਕੁੱਲ 255 ਗੈਂਗਸਟਰਾਂ ਦੀ ਸ਼ਨਾਖ਼ਤ ਕੀਤੀ ਗਈ ਸੀ¢ ਪੁਲਿਸ ਵਲੋਂ ਉਨ੍ਹਾਂ ਨਾਲ ਸੰਬੰਧ ਰੱਖਣ ਵਾਲੇ ਵਿਅਕਤੀਆਂ ਦੇ ਟਿਕਾਣਿਆਂ 'ਤੇ ਛਾਪਾਮਾਰੀ ਕੀਤੀ ਗਈ, ਜਿਸ ਤਹਿਤ ਪੁਲਿਸ ਵਲੋਂ 118 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ | ਇਹਨਾਂ ਵਿਅਕਤੀਆਂ ਵਿਚ ਗੈਂਗਸਟਰਾਂ ਨੂੰ ਪਨਾਹ ਦੇਣ ਵਾਲੇ, ਮਦਦ ਕਰਨ ਵਾਲੇ ਅਤੇ ਉਨ੍ਹਾਂ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਵੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੁੱਝ ਹੋਰ ਵਿਅਕਤੀਆਂ ਨੂੰ ਵੀ ਇਹਨਾਂ ਮਾਮਲਿਆਂ ਵਿਚ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਪਾਸੋਂ ਪੁਲਿਸ ਵਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 13 ਪਿਸਤੌਲਾਂ, 430 ਨਸ਼ੀਲੀਆਂ ਗੋਲੀਆਂ, 144 ਗ੍ਰਾਮ ਹੈਰੋਇਨ ਅਤੇ 96 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ ¢ ਉਨ੍ਹਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਵਿਚ ਕੁੱਝ ਵਿਅਕਤੀ ਦਾ ਅਦਾਲਤਾਂ ਵਲੋਂ ਭਗੌੜੇ ਵੀ ਕਰਾਰ ਦਿੱਤੇ ਗਏ ਹਨ¢ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੀਆਂ |

ਪਿਛਲੀ ਖ਼ਬਰ ਵਰਕਰਜ਼ ਫੈਡਰੇਸ਼ਨ ਇੰਟਕ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫੂਕ ਰੋਸ ਮੁਜ਼ਾਹਰਾ ਅਗਲੀ ਖ਼ਬਰ ਮਾਘੀ ਮੇਲੇ ਦੇ ਪਵਿੱਤਰ ਦਿਹਾੜੇ 'ਤੇ ਪਾਵਨ ਸਰੂਪਾਂ ਸੰਬੰਧੀ ਝੂਠ ਬੋਲਣ 'ਤੇ ਮੁੱਖ ਮੰਤਰੀ ਅਸਤੀਫ਼ਾ ਦੇਣ-ਹੀਰਾ ਸਿੰਘ ਗਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।