25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਕੀਰਤਨ ਸਮਾਗਮ <br/>

ਅਜੀਤ ਡੈਸਕ 21-01-2026
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ ਅਤੇ ਗੁਰੂ ਜੱਸ ਸਰਵਣ ਕੀਤਾ | ਇਸ ਮੌਕੇ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਭੇਜ ਸਿੰਘ ਅਤੇ ਉਨ੍ਹਾਂ ਦੇ ਜਥੇ ਨੇ ਕੀਰਤਨ ਦੀ ਸੇਵਾ ਨਿਭਾਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੁੜਨ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਰਾਤ ਦੇ ਦੀਵਾਨਾਂ ਵਿਚ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਗੁਰੂ ਦੇ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਪਰਮਜੀਤ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ, ਮੋਹਨ ਸਿੰਘ, ਸੁਰਜੀਤ ਸਿੰਘ, ਅਰਜੁਨ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਸਵਰਨ ਕੁਮਾਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੋਤੀ ਨਗਰ ਸਰਕਾਰੀ ਪ੍ਰਾਇਮਰੀ ਸਕੂਲ 'ਚ ਅਧਿਆਪਕ ਦੀ ਲਾਪਰਵਾਹੀ <br/> ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਵਿੱਤ ਮੰਤਰੀ ਤੇ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।