25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮੋਤੀ ਨਗਰ ਸਰਕਾਰੀ ਪ੍ਰਾਇਮਰੀ ਸਕੂਲ 'ਚ ਅਧਿਆਪਕ ਦੀ ਲਾਪਰਵਾਹੀ <br/>

ਅਜੀਤ ਡੈਸਕ 21-01-2026
ਲੁਧਿਆਣਾ, 20 ਜਨਵਰੀ (ਭੁਪਿੰਦਰ ਸਿੰਘ ਬੈਂਸ)-ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਲਿਆਂਦੇ ਜਾਣ ਦੇ ਦਾਅਵੇ ਤਾਂ ਜ਼ਰੂਰ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਵਿਚ ਇਹ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ | ਇਸ ਦੀ ਤਾਜਾਂ ਮਿਸਾਲ ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਤੋਂ ਸਾਹਮਣੇ ਆਈ ਹੈ, ਜਿੱਥੇ ਤੀਜੀ ਜਮਾਤ ਦੇ ਇਕ ਅਧਿਆਪਕਾ ਵਲੋਂ ਬੱਚਿਆਂ ਦੀ ਪੜ੍ਹਾਈ ਨਾਲ ਗੰਭੀਰ ਲਾਪਰਵਾਹੀ ਵਰਤੀ ਜਾ ਰਹੀ ਹੈ | ਦੋਸ਼ਾਂ ਅਨੁਸਾਰ ਉਕਤ ਅਧਿਆਪਕ ਵਲੋਂ ਬੱਚਿਆਂ ਦੇ ਗ਼ਲਤ ਕੀਤੇ ਸਕੂਲੀ ਕੰਮ ਨੰੂ ਵੀ ਠੀਕ ਕਰਾਰ ਦੇਕੇ ਚੈਕ ਕੀਤਾ ਜਾ ਰਿਹਾ ਸੀ | ਜਦੋਂ ਸਕੂਲ ਮੁੱਖੀ ਸੁਖਧੀਰ ਸਿੰਘ ਸੇਖੋਂ ਵਲੋਂ ਬੱਚਿਆਂ ਦੇ ਚੈਕ ਕੀਤੇ ਕੰਮ ਦੀ ਜਾਂਚ ਕੀਤੀ ਗਈ ਤਾਂ ਇਹ ਗੰਭੀਰ ਗ਼ਲਤੀ ਸਾਹਮਣੇ ਆਈ ਕਿ ਕਈ ਥਾਵਾਂ 'ਤੇ ਗ਼ਲਤ ਉਤਰਾਂ ਨੰੂ ਵੀ ਸਹੀ ਮੰਨ ਲਿਆ ਗਿਆ ਹੈ | ਇਸ ਨਾਲ ਇਹ ਸਪਸ਼ਟ ਹੁੰਦਾ ਹੈ ਕਿ ਅਧਿਆਪਕਾ ਆਪਣੀ ਜ਼ਿੰਮੇਵਾਰੀ ਪ੍ਰਤੀ ਲਾਪਰਵਾਹੀ ਵਰਤ ਰਿਹਾ ਹੈ ਅਤੇ ਬੱਚਿਆਂ ਦੀ ਬੁਨਿਆਦੀ ਸਿੱਖਿਆ ਨੰੂ ਨੁਕਸਾਨ ਪਹੁੰਚਾ ਰਿਹਾ ਹੈ | ਸਕੂਲ ਮੁਖੀ ਵਲੋਂ ਇਸ ਮਾਮਲੇ ਦੀ ਸ਼ਿਕਾਇਤ ਉਚ ਅਧਿਕਾਰੀਆਂ ਕੋਲ ਡੀ.ਈ.ਓ. ਕੋਲ ਦਰਜ ਕਰਵਾਈ ਗਈ ਹੈ | ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਕਤ ਅਧਿਆਪਕ ਨੰੂ ਖੁਦ ਪਾਠ ਪੜ੍ਹਾਉਣ ਦਾ ਪੂਰਾ ਗਿਆਨ ਨਹੀਂ ਹੈ, ਜਿਸ ਕਾਰਨ ਬੱਚਿਆਂ ਦੇ ਸਿੱਖਣ ਦੇ ਪੱਧਰ 'ਤੇ ਮਾੜਾ ਪ੍ਰਭਾਵ ਪੈ ਰਿਹਾ ਹੈ | ਸਕੂਲ ਮੁਖੀ ਨੇ ਮੰਗ ਕੀਤੀ ਹੈ ਕਿ ਅਜਿਹੀ ਗੰਭੀਰ ਲਾਪਰਵਾਹੀ ਕਰਨ ਵਾਲੇ ਅਧਿਆਪਕਾ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਉਥੇ ਹੀ ਜਦ ਇਸ ਸੰਬੰਧੀ ਅਧਿਆਪਕਾ ਨਾਲ ਉਨ੍ਹਾਂ ਦਾ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵਲੋਂ ਫ਼ੋਨ ਨਹੀਂ ਚੁੱਕਿਆ | ਇਸ ਕਾਰਨ ਅਧਿਆਪਕ ਦਾ ਪੱਖ ਸਾਹਮਣੇ ਨਹੀਂ ਆ ਸਕਿਆ | ਇਸ ਘਟਨਾ ਨੇ ਇਕ ਵਾਰ ਫਿਰ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ ਅਤੇ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਉਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ |

ਪਿਛਲੀ ਖ਼ਬਰ ਨਰਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।