25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨਰਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਹੇਠ ਭਾਜਪਾ ਆਗੂਆਂ ਦੀ ਅਹਿਮ ਮੀਟਿੰਗ <br/>

ਅਜੀਤ ਡੈਸਕ 21-01-2026
ਲੁਧਿਆਣਾ, 20 ਜਨਵਰੀ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਉਤਰੀ ਹਲਕੇ ਦੇ ਮੰਡਲ ਪ੍ਰਧਾਨਾਂ ਅਤੇ ਕੌਂਸਲਰਾਂ ਦੀ ਇਕ ਅਹਿਮ ਮੀਟਿੰਗ ਚੰਦਰ ਨਗਰ ਵਿਖੇ ਹੋਈ | ਇਹ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਮੱਲ੍ਹੀ ਦੀ ਅਗਵਾਈ ਹੇਠ ਹੋਈ, ਜਿਸ ਵਿਚ 26 ਜਨਵਰੀ ਨੰੂ ਘੰਟਾਘਰ ਵਿਖੇ ਕਰਵਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਨਰਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਭਾਜਪਾ ਵਲੋਂ 26 ਜਨਵਰੀ ਨੰੂ ਘੰਟਾਘਰ ਵਿਖੇ ਗਣਤੰਤਰ ਦਿਵਸ ਨੰੂ ਲੈ ਕੇ ਸਮਾਗਮ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਅਨੁਸਾਰ ਇਸ ਸਮਾਗਮ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਮੀਟਿੰਗ ਦੌਰਾਨ ਸਮਾਗਮ ਦੀ ਰੂਪ ਰੇਖਾ, ਪ੍ਰਬੰਧਕੀ ਤਿਆਰੀਆਂ, ਕਾਰਜਕ੍ਰਮ ਦੀ ਸਫਲਤਾ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ | ਇਸ ਮੌਕੇ ਮਹੇਸ਼ ਸ਼ਰਮਾ, ਕੌਂਸਲਰ ਸੁਮਨ ਗੁਪਤਾ, ਕੇਸ਼ਵ ਗੁਪਤਾ, ਅਸ਼ੋਕ ਰਾਣਾ, ਅਮਿਤ ਸ਼ਰਮਾ, ਚਿਰਾਗ ਅਰੋੜਾ, ਨਵੀਨ ਅਤੇ ਰਾਮਵਿਲਾਸ ਸਮੇਤ ਕਈ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਭਗਵਾਧਾਰੀ ਪਰਿਵਾਰ ਵਲੋਂ ਰਾਮਨੌਮੀ ਮੌਕੇ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਮੋਤੀ ਨਗਰ ਸਰਕਾਰੀ ਪ੍ਰਾਇਮਰੀ ਸਕੂਲ 'ਚ ਅਧਿਆਪਕ ਦੀ ਲਾਪਰਵਾਹੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।