25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ <br/>

ਅਜੀਤ ਡੈਸਕ 21-01-2026
ਲੁਧਿਆਣਾ, 20 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਧਿਆਣਾ ਦਿੱਲੀ ਰੋਡ 'ਤੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਹਜ਼ਾਰਾਂ ਦੀ ਨਗਦੀ ਅਤੇ ਐਕਟੀਵਾ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਇਕਬਾਲ ਹੁਸੈਨ ਵਾਸੀ ਸ਼ੇਰਪੁਰ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਐਕਟੀਵਾ ਸਕੂਟਰ 'ਤੇ ਜਾ ਰਿਹਾ ਸੀ ਕਿ ਇਸ ਦੌਰਾਨ ਤਿੰਨ ਲੁਟੇਰੇ ਉਸ ਪਾਸ ਆਏ ਅਤੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਗਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਹਜ਼ਾਰਾਂ ਦੀ ਨਗਦੀ ਤੇ ਐਕਟੀਵਾ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਮੋਟਰਸਾਈਕਲ ਚੋਰੀ
ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧਵ ਸਦਨ ਗਲੀ ਵਿਚ ਚੋਰ ਵਿਜੇ ਕੁਮਾਰ ਨਾਮੀ ਨੌਜਵਾਨ ਦਾ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ | ਦੂਜੇ ਮਾਮਲੇ ਵਿਚ ਪੁਲਿਸ ਨੇ ਆਨੰਦ ਭੂਸ਼ਨ ਵਾਸੀ ਰਾਣੀ ਝਾਂਸੀ ਰੋਡ ਦਾ ਐਕਟੀਵਾ ਸਕੂਟਰ ਚੋਰੀ ਹੋਣ ਦੇ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਸੱਟੇਬਾਜ਼ ਕਾਬੂ
ਪੁਲਿਸ ਨੇ ਮਨੀਸ਼ ਕੁਮਾਰ ਵਾਸੀ ਢੰਡਾਰੀ ਖੁਰਦ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 1120 ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਨੂੰ ਢੰਡਾਰੀ ਖੁਰਦ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਟੈਂਪੂ ਚੋਰੀ
ਸਥਾਨਕ ਗੋਕਲ ਰੋਡ ਤੋਂ ਚੋਰਾਂ ਵਲੋਂ ਅਜੀਤ ਕੁਮਾਰ ਦਾ ਟੈਂਪੂ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਚੋਰਾਂ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ਼ ਵੀ ਚੈੱਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ |
ਚੋਰੀ ਦੀ ਵਾਰਦਾਤ
ਸਥਾਨਕ ਸੀ.ਆਰ.ਪੀ.ਐਫ. ਕਾਲੋਨੀ ਦੇ ਰਹਿਣ ਵਾਲੇ ਸਤਨਾਮ ਸਿੰਘ ਦੀ ਸ਼ਿਕਾਇਤ 'ਤੇ ਪਿ੍ੰਸ ਪੁੱਤਰ ਰਮੇਸ਼ ਕੁਮਾਰ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਪਹਿਲਾਂ ਉਨ੍ਹਾਂ ਦੇ ਘਰ ਵਿਚ ਰਹਿੰਦਾ ਸੀ | ਬੀਤੇ ਦਿਨ ਕਥਿਤ ਦੋਸ਼ੀ ਵਲੋਂ ਉਸ ਦੇ ਘਰ ਦੇ ਤਾਲੇ ਤੋੜ ਕੇ ਉੱਥੇ ਪਈ 20 ਹਜ਼ਾਰ ਦੀ ਨਗਦੀ ਅਤੇ ਗਹਿਣੇ ਚੋਰੀ ਕਰ ਲਏ ਤੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਨਸ਼ਾ ਕਰਦਾ ਕਾਬੂ
ਪੁਲਿਸ ਨੇ ਗੌਰਵ ਉਰਫ ਹਨੀ ਵਾਸੀ ਪ੍ਰੇਮ ਵਿਹਾਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਕਥਿਤ ਦੋਸ਼ੀ ਹਰਚਰਨ ਨਗਰ ਸਥਿਤ ਕਿ੍ਕਟ ਪਾਰਕ ਵਿਚ ਸ਼ਰ੍ਹੇਆਮ ਨਸ਼ਾ ਕਰ ਰਿਹਾ ਸੀ |
ਸੜਕ ਹਾਦਸੇ ਵਿਚ ਮੌਤ
ਸਥਾਨਕ ਸ਼ੇਰਪੁਰ ਚੌਕ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਸੰਤ ਰਾਜ ਵਜੋਂ ਕੀਤੀ ਗਈ ਹੈ | ਸੰਤ ਰਾਜ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਸ਼ੇਰਪੁਰ ਚੌਕ ਨੇੜੇ ਉਸ ਨੂੰ ਅਣਪਛਾਤੇ ਵਾਹਨ ਨੇ ਆਪਣੀ ਲਪੇਟ ਵਿਚ ਲੈ ਲਿਆ | ਪੁਲਿਸ ਵਲੋਂ ਇਸ ਮਾਮਲੇ ਵਿਚ ਉਸ ਦੇ ਚਚੇਰੇ ਭਰਾ ਦਿਨੇਸ਼ ਕੁਮਾਰ ਪਟੇਲ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਸਿਆਲ (ਹਿੰਦੂ ਖੱਤਰੀ) ਬਰਾਦਰੀ ਦੇ ਜਠੇਰਿਆਂ ਦਾ ਮੇਲਾ 25 ਨੂੰ <br/> ਅਗਲੀ ਖ਼ਬਰ ਗੁਰੂ ਸਾਹਿਬ ਅੱਗੇ ਅਰਦਾਸ ਨਾਲ ਸ਼ੁਰੂ ਹੋਈ ਰਨ ਫ਼ਾਰ ਸਵਦੇਸ਼ੀ ਮਸ਼ਾਲ ਯਾਤਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।