ਲੁਧਿਆਣਾ, 21 ਜਨਵਰੀ (ਭੁਪਿੰਦਰ ਸਿੰਘ ਬੈਂਸ)-ਸੂਬਾ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦੇ ਹੋਏ ਆਈ.ਏ.ਐਸ. ਅਧਿਕਾਰੀ ਨੀਰੂ ਕਤਿਆਲ ਨੂੰ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ | ਸਰਕਾਰ ਦੇ ਇਸ ਫ਼ੈਸਲੇ ਨੰੂ ਸ਼ਹਿਰ ਦੇ ਪ੍ਰਸ਼ਾਸਨ ਨੰੂ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ | ਇਸ ਤਬਾਦਲੇ ਤਹਿਤ ਮੌਜੂਦਾ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦਾ ਤਬਾਦਲਾ ਕਰਕੇ ਉਨ੍ਹਾਂ ਨੰੂ ਡਿਪਟੀ ਕਮਿਸ਼ਨਰ ਰੂਪਨਗਰ ਨਿਯੁਕਤ ਕੀਤਾ ਗਿਆ ਹੈ | ਨਵੇਂ ਨਿਯੁਕਤ ਕਮਿਸ਼ਨਰ ਨੀਰੂ ਕਤਿਆਲ ਲਈ ਲੁਧਿਆਣਾ ਨਗਰ ਨਿਗਮ ਨਵਾਂ ਨਹੀਂ ਹੈ | ਉਹ ਪਹਿਲਾਂ ਵੀ ਨਗਰ ਨਿਗਮ ਵਿਚ ਐਡੀਸ਼ਨਲ ਕਮਿਸ਼ਨਰ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ | ਉਸ ਦੌਰਾਨ ਉਨ੍ਹਾਂ ਨੇ ਸ਼ਹਿਰੀ ਪ੍ਰਬੰਧ, ਨਾਗਰਿਕ ਸੁਵਿਧਾਵਾਂ, ਪ੍ਰਸ਼ਾਸਨਿਕ ਸੁਧਾਰ ਅਤੇ ਕੰਮਕਾਰ ਵਿਚ ਪਾਰਦਰਸ਼ਤਾ ਨੰੂ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ |