15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵਿਦਿਆਰਥੀ ਦਾ ਕਤਲ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਉਮਰ ਕੈਦ ਲੁੱਟ ਦੀ ਵਾਰਦਾਤ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕੀਤਾ ਸੀ ਕਤਲ <br/>

ਅਜੀਤ ਡੈਸਕ 22-01-2026
ਲੁਧਿਆਣਾ, 21 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਇਲਾਕੇ ਗਿਆਸਪੁਰਾ ਵਿਚ ਸਾਢੇ ਚਾਰ ਸਾਲ ਪਹਿਲਾਂ ਇਕ 17 ਸਾਲ ਦੇ ਵਿਦਿਆਰਥੀ ਦਾ ਕਤਲ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਅਦਾਲਤ ਵਲੋਂ ਤਿੰਨ ਲੁਟੇਰਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ 28 ਅਪ੍ਰੈਲ 2021 ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ | ਬਾਅਦ ਵਿਚ ਪੁਲਿਸ ਵਲੋਂ ਇਸ ਮਾਮਲੇ ਵਿਚ ਹਰਵਿੰਦਰ ਸਿੰਘ ਉਰਫ ਲਾਡੀ ਵਾਸੀ ਲੁਹਾਰਾ, ਗੁਰਮੀਤ ਸਿੰਘ ਉਰਫ ਰੋਮੀ ਵਾਸੀ ਜਮਾਲਪੁਰ ਅਤੇ ਤੇਜ ਰਾਮ ਉਰਫ ਚਿੰਟੂ ਵਾਸੀ ਮੁੰਡੀਆਂ ਨੂੰ ਗਿ੍ਫਤਾਰ ਕਰ ਲਿਆ ਸੀ | ਪੁਲਿਸ ਅਨੁਸਾਰ ਘਟਨਾ ਵਾਲੇ ਦਿਨ ਅਮਨਦੀਪ ਸਿੰਘ ਆਪਣੇ ਦੋਸਤ ਸੁਨੀਲ ਕੁਮਾਰ ਨਾਲ ਗਿਆਸਪੁਰਾ ਨੇੜੇ ਜਾ ਰਿਹਾ ਸੀ ਕਿ ਇਨ੍ਹਾਂ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਮੋਬਾਈਲ ਅਤੇ ਨਗਦੀ ਦੀ ਮੰਗ ਕੀਤੀ, ਜਦੋਂ ਇਨ੍ਹਾਂ ਨੌਜਵਾਨਾਂ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਅਮਨਦੀਪ 'ਤੇ ਹਮਲਾ ਕਰ ਦਿੱਤਾ | ਅਮਨਦੀਪ ਵਲੋਂ ਇਸ ਦਾ ਵਿਰੋਧ ਕੀਤਾ ਗਿਆ | ਲਹੂ ਲੁਹਾਨ ਹੋਇਆ ਅਮਨਦੀਪ ਉੱਥੇ ਹੀ ਡਿੱਗ ਪਿਆ | ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਕਿ ਦੋ ਦਿਨ ਬਾਅਦ ਇਲਾਜ ਦੌਰਾਨ ਉਹ ਦਮ ਤੋੜ ਗਿਆ | ਪੁਲਿਸ ਵਲੋਂ ਕਾਬੂ ਕੀਤੇ ਇਨ੍ਹਾਂ ਲੁਟੇਰਿਆਂ ਪਾਸੋਂ ਵਾਰਦਾਤ ਵਿਚ ਵਰਤਿਆ ਹਥਿਆਰ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਗਿਆ ਸੀ | ਹਾਲਾਂਕਿ ਅਦਾਲਤ ਵਿਚ ਇਹਨਾਂ ਨੌਜਵਾਨਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ, ਪਰ ਮਾਨਯੋਗ ਜੱਜ ਡਾਕਟਰ ਰਜਨੀਸ਼ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆ ਦੋਸ਼ੀਆਂ ਨੂੰ ਸਜ਼ਾ ਸੁਣਾਈ | ਮਿ੍ਤਕ ਨੌਜਵਾਨ ਗਿਆਰਵੀਂ ਕਲਾਸ ਦਾ ਵਿਦਿਆਰਥੀ ਸੀ |

ਪਿਛਲੀ ਖ਼ਬਰ ਰਸੂਖ਼ ਅੱਗੇ ਨਗਰ ਨਿਗਮ ਬੇਬਸ <br/> ਅਗਲੀ ਖ਼ਬਰ ਲੁਧਿਆਣਾ ਨਗਰ ਨਿਗਮ ਨੰੂ ਮਿਲੀ ਨਵੀਂ ਕਮਾਨ ਆਈ. ਏ. ਐਸ. ਨੀਰੂ ਕਤਿਆਲ ਬਣੇ ਨਵੇਂ ਕਮਿਸ਼ਨਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।