15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਹਿਲਾਵਾਂ ਦੀ ਰਾਜਨੀਤਿਕ ਹਿੱਸੇਦਾਰੀ ਵਧਾਉਣ ਲਈ ਕਾਂਗਰਸ ਪਾਰਟੀ ਵਚਨਬੱਧ-ਬੈਂਸ ਵਾਰਡ ਨੰਬਰ 51 ਤੋਂ ਸਵੀਟੀ ਭੱਲਾ ਮਹਿਲਾ ਕਾਂਗਰਸ ਦੀ ਵਾਰਡ ਪ੍ਰਧਾਨ ਨਿਯੁਕਤ <br/>

ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮਾਗਮ ਦੌਰਾਨ ਮਹਿਲਾ ਆਗੂ ਸਵੀਟੀ ਭੱਲਾ ਨੂੰ ਵਾਰਡ 51 ਤੋਂ ਮਹਿਲਾ ਕਾਂਗਰਸ ਦਾ ਵਾਰਡ ਪ੍ਰਧਾਨ ਨਿਯੁਕਤ ਕਰਨ ਮੌਕੇ ਨਿਯੁਕਤੀ ਪੱਤਰ ਦਿੰਦੇ ਹੋਏ | ਅਜੀਤ ਤਸਵੀਰ <br/> 22-01-2026
ਲੁਧਿਆਣਾ, 21 ਜਨਵਰੀ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਆਤਮ ਨਗਰ ਵਿਖੇ ਇਕ ਸਮਾਗਮ ਦੌਰਾਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਰਿੰਦਰ ਕੌਰ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਸਵੀਟੀ ਭੱਲਾ ਨੂੰ ਵਾਰਡ 51 ਤੋਂ ਮਹਿਲਾ ਕਾਂਗਰਸ ਦਾ ਵਾਰਡ ਪ੍ਰਧਾਨ ਨਿਯੁਕਤੀ ਪੱਤਰ ਦਿੱਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ 'ਤੇ ਸੀਨੀਅਰ ਕਾਂਗਰਸੀ ਆਗੂ ਬੈਂਸ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਵਰਕਰ ਨੂੰ ਮਾਣ ਸਨਮਾਨ ਦਿੰਦੀ ਹੈ ਜਿਸ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਨਾਲ ਜਿੱਥੇ ਵੱਡੀ ਗਿਣਤੀ ਵਿਚ ਯੂਥ ਜੁੜ ਰਿਹਾ ਹੈ ਉਥੇ ਹੀ ਮਹਿਲਾਵਾਂ ਵੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਘਰ ਘਰ ਪ੍ਰਚਾਰ ਕਰ ਰਹੀਆਂ ਹਨ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਵੀ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਮਹਿਲਾਵਾਂ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਮੈਂ ਆਸ ਕਰਦਾ ਹਾਂ ਕਿ ਭੈਣ ਸਵੀਟੀ ਭੱਲਾ ਪਹਿਲਾਂ ਨਾਲੋਂ ਵੀ ਵਧ ਚੜ ਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਇਲਾਕੇ ਦੀਆਂ ਅÏਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ | ਨਵੀਂ ਨਿਯੁਕਤ ਹੋਈ ਵਾਰਡ ਪ੍ਰਧਾਨ ਸਵੀਟੀ ਭੱਲਾ ਨੇ ਹਾਈਕਮਾਂਡ ਅਤੇ ਸਥਾਨਕ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਦਿਲਜੀਤ ਸਿੰਘ ਠੱਕਰ ਅਤੇ ਪਾਰਟੀ ਦੇ ਕਈ ਸੀਨੀਅਰ ਆਗੂ ਤੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਸਵੀਟੀ ਭੱਲਾ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ |

ਪਿਛਲੀ ਖ਼ਬਰ ਪਿੰਡ ਦੇ ਰਹਿੰਦੇ ਵਿਕਾਸ ਕਾਰਜ ਜਲਦ ਮੁਕੰਮਲ ਕਰ ਕੇ ਦਿੱਤੀ ਜਾਵੇਗੀ ਸੁੰਦਰ ਦਿੱਖ-ਸਰਪੰਚ ਆਤਮਾ ਸਿੰਘ ਗਰੇਵਾਲ <br/> ਅਗਲੀ ਖ਼ਬਰ ਸਤਿਗੁਰੂ ਰਵਿਦਾਸ ਪੁਰਬ ਨੂੰ ਸਮਰਪਿਤ ਸੰਧਿਆ ਫੇਰੀ ਦਾ ਫੁੱਲਾਂ ਨਾਲ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।