17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਇਕ ਕਿੱਲੋ ਅਫੀਮ ਸਮੇਤ 3 ਕਾਬੂ <br/>

ਅਜੀਤ ਡੈਸਕ 24-01-2026
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਿਲੋ ਅਫੀਮ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿੱਚ ਤਰਨਪ੍ਰੀਤ ਸਿੰਘ ਆਕਾਸ਼ ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਪਾਇਲ ਸ਼ਾਮਿਲ ਹਨ | ਪੁਲਿਸ ਨੇ ਇਨ੍ਹਾਂ ਨੂੰ ਪਿੰਡ ਬਿਲਗਾ ਨੇੜਿਓਾ ਕਾਬੂ ਕੀਤਾ | ਕਥਿਤ ਦੋਸ਼ੀ ਕਾਰ 'ਤੇ ਜਾ ਰਹੇ ਸਨ, ਜਦੋਂ ਨਾਕਾਬੰਦੀ ਦੌਰਾਨ ਪੁਲਿਸ ਨੇ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਕਥਿਤ ਦੋਸ਼ੀਆਂ ਨੇ ਕਾਰ ਨੂੰ ਭਜਾ ਲਿਆ, ਪਿੱਛਾ ਕਰਨ 'ਤੇ ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ਤੇ ਕਬਜ਼ੇ ਵਿੱਚੋਂ ਇਕ ਕਿਲੋ ਅਫੀਮ ਬਰਾਮਦ ਕੀਤੀ ਗਈ | ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਕੰਪਨੀ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ 14 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਇਕੋ ਬਰਸਾਤ ਕਾਰਨ ਬੇਨਕਾਬ ਹੋ ਗਿਆ ਸਮਾਰਟ ਸਿਟੀ ਡਰਾਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।