15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਗੁਰਦੁਆਰਾ ਬੇਗਮਪੁਰਾ ਸਾਹਿਬ ਵਿਖੇ ਅਖੰਡ ਪਾਠਾਂ ਦੀ ਲੜੀ ਆਰੰਭ

ਅਜੀਤ ਡੈਸਕ 24-01-2026
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਗਮਪੁਰਾ ਸਾਹਿਬ ਪਿੰਡ ਭਾਡੇਵਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਹੋ ਗਈ ਹੈ, ਜਿਨ੍ਹਾਂ ਦੇ ਭੋਗ 1 ਫਰਵਰੀ ਨੂੰ ਪਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾਦਾਰ ਭਗਵਾਨ ਸਿੰਘ ਭਾਡੇਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਖੰਡ ਪਾਠਾਂ ਦੀ ਲੜੀ ਆਰੰਭ ਹੋ ਗਈ ਹੈ | ਉਨ੍ਹਾ ਸੰਗਤਾਂ ਨੂੰ ਅਪੀਲ ਕੀਤੀ ਕਿ ਸਮਾਗਮਾਂ ਵਿਚ ਵੱਧ ਚੜ ਕੇ ਹਿੱਸਾ ਲਿਆ ਜਾਵੇ | ਉਨ੍ਹਾਂ ਕਿਹਾ ਕਿ 1 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨੀ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ |

ਪਿਛਲੀ ਖ਼ਬਰ 26ਵਾਂ ਹਰੀ ਸਿੰਘ ਦਿਲਬਰ ਯਾਦਗਾਰੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕਿਸਾਨ ਯੂਨੀਅਨ ਵਲੋਂ 26 ਜਨਵਰੀ ਨੂੰ ਲਾਡੋਵਾਲ ਟੋਲ ਪਲਾਜ਼ਾ ਮੁਫ਼ਤ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।