15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਪੰਜਾਬ ਨੂੰ ਮੌਜੂਦਾ ਚੁਣੌਤੀਆਂ ਤੋਂ ਬਚਾਉਣ ਲਈ ਕਾਂਗਰਸ ਨੂੰ ਸੱਤਾ 'ਚ ਲਿਆਉਣਾ ਬੇਹੱਦ ਜ਼ਰੂਰੀ-ਸੰਸਦ ਮੈਂਬਰ ਤਿਵਾੜੀ <br/>

ਅਜੀਤ ਡੈਸਕ 24-01-2026
ਲੁਧਿਆਣਾ, 23 ਜਨਵਰੀ (ਜਤਿੰਦਰ ਭੰਬੀ)-ਗੁਰੂ ਅਮਰਦਾਸ ਨਗਰ ਵਿਖੇ ਟਰੇਡ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਵਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਕਰਦਿਆਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਚੁਣੌਤੀਆਂ ਤੋਂ ਬਚਾਉਣ ਅਤੇ ਸੂਬੇ ਦਾ ਭਵਿੱਖ ਸੁਰੱਖਿਆਤ ਕਰਨ ਲਈ ਕਾਂਗਰਸ ਨੂੰ ਸੱਤਾ ਵਿਚ ਲਿਆਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਨਸ਼ੇ ਅਤੇ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਦੇ ਹਾਲਾਤ ਕਿਸੇ ਤੋਂ ਲੁੱਕੇ ਨਹੀਂ ਹੋਏ ਹਰ ਰੋਜ ਨਸ਼ੇ ਦੀ ਭੇਟ ਚੜ ਰਹੀ ਨੋਜ਼ਵਾਨੀ ਨੂੰ ਬਚਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਬਾਕੀ ਸੂਬਿਆਂ ਨਾਲੋਂ ਪਿਛੜ ਰਿਹਾ ਹੈ ਅਤੇ ਸੂਬੇ ਨੂੰ ਮੌਜੂਦਾ ਹਾਲਾਤਾਂ ਤੋਂ ਕਾਂਗਰਸ ਪਾਰਟੀ ਹੀ ਕੱਢ ਸਕਦੀ ਹੈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਅਤੇ ਸੀਨੀਅਰ ਕਾਂਗਰਸੀ ਆਗੂ ਕੇ.ਕੇ. ਬਾਵਾ ਨੇ ਕਿਹਾ ਕਿ ਉਹ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੀ ਨੁਮਾਇੰਦਗੀ ਕਰਦੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਤਿੰਨ ਕਰੋੜ ਲੋਕਾਂ ਦੇ ਭਵਿੱਖ ਦੀ ਚਿੰਤਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਲੁਧਿਆਣਾ ਨਾਲ ਜੁੜੀਆਂ ਆਪਣੀਆਂ ਯਾਦਾਂ ਨੂੰ ਵੀ ਤਾਜ਼ਾ ਕੀਤਾ | ਇਸ ਦੌਰਾਨ ਟਰੇਡ ਯੂਨੀਅਨ ਦੇ ਪ੍ਰਧਾਨ ਸਵਰਨ ਸਿੰਘ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ, ਕਿਹਾ ਕਿ ਕਰਮਚਾਰੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਪਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨੂੰ ਸਮੇਂ ਸਿਰ ਪੈਨਸ਼ਨ ਨਹੀਂ ਮਿਲ ਰਹੀ ਹੈ ਅਤੇ ਸਰਕਾਰੀ ਦਫਤਰਾਂ ਵਿਚ ਧੱਕੇ ਖਾਣੇ ਪੈਂਦੇ ਹਨ | ਇਸੇ ਤਰ੍ਹਾਂ, ਸਰਕਾਰ ਵਲੋਂ ਚੋਣਾਂ ਵੇਲੇ ਕੀਤਾ ਕੋਈ ਵੀ ਵਾਧਾ ਪੂਰਾ ਨਹੀਂ ਕੀਤਾ ਗਿਆ | ਇਸ ਤੋਂ ਪਹਿਲਾਂ, ਸੰਸਦ ਮੈਂਬਰ ਵੱਲੋਂ ਲੋੜਵੰਦਾਂ ਨੂੰ ਕੰਬਲ ਵੀ ਵੰਡੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਕਪੂਰ, ਸੁਸ਼ੀਲ ਮਲਹੋਤਰਾ, ਕੁਲਬੀਰ ਸਿੰਘ ਨੀਟਾ, ਬੀਐਮ ਕਾਲੀਆ, ਡਾ. ਰਾਜੇਸ਼ ਅਰੋੜਾ, ਸੁਖਵੰਤ ਕੌਰ, ਮਨਜਿੰਦਰ ਸਿੰਘ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਭਾਜਪਾ ਦਾ ਟਾਂਡਾ ਮੰਡਲ ਪ੍ਰਧਾਨ ਤੇ ਸਰਪੰਚ ਸ਼ਾਲੂ ਜਹੂਰਾ 8 ਮੈਂਬਰਾਂ ਸਮੇਤ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਅਰੋੜਾ ਮਹਾਂਸਭਾ ਵਲੋਂ ਚੇਅਰਮੈਨ ਬਸੰਤ ਦਾ ਸਨਮਾਨ ਵੱਖ-ਵੱਖ ਜ਼ਿਲਿ੍ਹਆਂ ਤੋਂ ਪੰਜਾਬ ਦੇ ਪ੍ਰਤੀਨਿਧੀਆਂ ਨੇ ਕੀਤੀ ਸ਼ਿਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।