18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਵੁਮੈਨ ਸੈੱਲ 'ਚ ਹੋਈ ਜ਼ਬਰਦਸਤ ਲੜਾਈ 6 ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 25-01-2026
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਵੁਮੈਨ ਸੈੱਲ 'ਚ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਵਿਚ ਦੋ ਧੜਿਆਂ ਵਿਚਾਲੇ ਹੋਈ ਲੜਾਈ 'ਚ ਚਾਰ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਇਸ ਮਾਮਲੇ ਵਿਚ ਵਿੱਕੀ ਵਾਸੀ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਪ੍ਰਮੋਦ ਕੁਮਾਰ, ਸਵਿਤਾ, ਵਿੱਕੀ ਦੀ ਪਤਨੀ ਨੇਹਾ, ਸੰਜੀਵ ਕੁਮਾਰ, ਜੋਗਿੰਦਰ ਅਤੇ ਸਾਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਨੇਹਾ ਵਾਸੀ ਬਹਾਦਰਕੇ ਰੋਡ ਨਾਲ ਹੋਈ ਸੀ ਅਤੇ ਪਿਛਲੇ ਕੁੱਝ ਸਮੇਂ ਤੋਂ ਉਨ੍ਹਾਂ ਦਾ ਆਪਸ ਵਿਚ ਵਿਵਾਦ ਚੱਲ ਰਿਹਾ ਹੈ | ਇਸ ਮਾਮਲੇ ਦੀ ਜਾਂਚ ਵੁਮੈਨ ਸੈੱਲ ਦੇ ਅਧਿਕਾਰੀ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਜਦੋਂ ਉਹ ਬੀਤੇ ਦਿਨ ਪੇਸ਼ੀ 'ਤੇ ਆਏ ਤਾਂ ਨੇਹਾ ਅਤੇ ਉਸਦੇ ਸਾਥੀਆਂ ਵਲੋਂ ਉਸਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰ ਦਿੱਤਾ ਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ | ਬਾਅਦ ਵਿਚ ਇਹ ਕਥਿਤ ਦੋਸ਼ੀ ਧਮਕੀਆਂ ਦੇ ਕੇ ਫ਼ਰਾਰ ਹੋ ਗਏ¢ ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕਿ ਦਰਜ ਕਰ ਲਿਆ ਹੈ, ਪਰ ਗਿ੍ਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ | ਸੈੱਲ ਵਿਚ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਅਤੇ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਦੀ ਕੁੱਟਮਾਰ ਕੀਤੀ ਗਈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ |

ਪਿਛਲੀ ਖ਼ਬਰ ਮਲਕਪੁਰ ਬੇਟ 'ਚ 26 ਜਨਵਰੀ ਨੂੰ ਹੋਣ ਵਾਲੇ ਧਾਰਮਿਕ ਸਮਾਗਮ ਦਾ ਸੰਗਤਾਂ ਲਾਹਾ ਲੈਣ-ਜਥੇ: ਮਲਕਪੁਰ ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।